For the best experience, open
https://m.punjabitribuneonline.com
on your mobile browser.
Advertisement

ਸਕੂਲ ਦਾ ਨਾਮ ਗ਼ਦਰੀ ਬਾਬਾ ਭਾਨ ਸਿੰਘ ਦੇ ਨਾਂ ’ਤੇ ਰੱਖਣ ਦੀ ਮੰਗ

08:35 AM May 04, 2024 IST
ਸਕੂਲ ਦਾ ਨਾਮ ਗ਼ਦਰੀ ਬਾਬਾ ਭਾਨ ਸਿੰਘ ਦੇ ਨਾਂ ’ਤੇ ਰੱਖਣ ਦੀ ਮੰਗ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਮਈ
ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ ਵੱਲੋਂ ਲੰਬੇ ਸਮੇਂ ਤੋਂ ਸਥਾਨਕ ਪੱਧਰ ’ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਨੂੰ ਸਭਾ ਦੇ ਪ੍ਰਧਾਨ ਐਡਵੋਕੇਟ ਹਰਪ੍ਰੀਤ ਜ਼ੀਰਖ ਦੀ ਅਗਵਾਈ ਹੇਠ ਮੰਗ ਪੱਤਰ ਸੌਂਪਿਆ ਗਿਆ। ਇਸ ਤਹਿਤ ਸਭਾ ਵੱਲੋਂ ਮੰਗ ਕੀਤੀ ਗਈ ਕਿ ਸੁਨੇਤ ਪਿੰਡ ਦੇ ਸਰਕਾਰੀ ਹਾਈ ਸਕੂਲ ਦਾ ਨਾਮ ਬਦਲ ਕੇ ਅੰਗਰੇਜ਼ੀ ਸਾਮਰਾਜ ਖ਼ਿਲਾਫ਼ ਲੜਦੇ ਹੋਏ ਅੰਡੇਮਾਨ ਕਾਲੇ ਪਾਣੀ ਦੀ ਜੇਲ੍ਹ ’ਚ ਸ਼ਹੀਦ ਹੋਣ ਵਾਲੇ, ਸੁਨੇਤ ਪਿੰਡ ਦੇ ਜੰਮਪਲ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਦੇ ਨਾਮ ’ਤੇ ਰੱਖਿਆ ਜਾਵੇ।
ਸਭਾ ਦੇ ਪ੍ਰਧਾਨ ਐਡਵੋਕੇਟ ਸ੍ਰੀ ਜ਼ੀਰਖ ਅਤੇ ਜਨਰਲ ਸਕੱਤਰ ਰਾਕੇਸ਼ ਆਜ਼ਾਦ ਨੇ ਕਿਹਾ ਦੇਸ਼ ਆਜ਼ਾਦੀ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਗ਼ਦਰੀ ਬਾਬਿਆਂ ਨੂੰ ਸਮੇਂ ਦੀਆਂ ਸਰਕਾਰਾਂ ਨੇ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ। ਸਕੂਲਾਂ/ਕਾਲਜਾਂ ਦੇ ਸਿਲੇਬਸਾਂ ਵਿੱਚ ਕੋਈ ਢੁਕਵੀਂ ਥਾਂ ਨਹੀਂ ਦਿੱਤੀ ਗਈ। ਅੱਜ ਦਾ ਵਿਦਿਆਰਥੀ ਆਪਣੇ ਜੁਝਾਰੂ ਇਤਿਹਾਸ ਤੇ ਇਨਕਲਾਬੀ ਵਿਰਸੇ ਤੋਂ ਦੂਰ ਹੁੰਦਾ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਸਕੂਲਾਂ-ਕਾਲਜਾਂ ਦੇ ਨਾਮ ਸਥਾਨਕ ਆਜ਼ਾਦੀ ਘੁਲਾਟੀਆਂ ਦੇ ਨਾਮ ’ਤੇ ਰੱਖਣ ਨਾਲ ਨਾ ਸਿਰਫ਼ ਵਿਦਿਆਰਥੀ ਸ਼ਹੀਦਾਂ ਬਾਰੇ ਜਾਨਣਗੇ ਸਗੋਂ ਸਮਾਜ ਵਿੱਚ ਫੈਲੀਆਂ ਬੁਰਾਈਆਂ ਤੋਂ ਵੀ ਬਚਣਗੇ। ਉਨ੍ਹਾਂ ਕਿਹਾ ਛੇਤੀ ਹੀ ਇਸ ਮੁਹਿੰਮ ਨੂੰ ਇੱਕ ਜਨਤਕ ਮੁਹਿੰਮ ਬਣਾ ਕੇ ਪਿੰਡ ਦੇ ਸਕੂਲ ਅਤੇ ਸੜਕ ਦਾ ਨਾਮ ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਦੇ ਨਾਮ ’ਤੇ ਰੱਖਣ ਲਈ ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ। ਇਸ ਮੌਕੇ ਸਭਾ ਵੱਲੋਂ ਮੰਗ ਪੱਤਰ ਦੇ ਨਾਲ ਬੀਤੇ ਦਿਨੀਂ ਸ਼ਹੀਦ ਬਾਬਾ ਭਾਨ ਸਿੰਘ ਗ਼ਦਰ ਮੈਮੋਰੀਅਲ ਟਰੱਸਟ ਵੱਲੋਂ ਛਾਪੀ ਬਾਬਾ ਭਾਨ ਸਿੰਘ ਦੀ ਜੀਵਨੀ ’ਤੇ ਆਧਾਰਤ ਪੁਸਤਕ ‘ਦਾਸਤਾਨ-ਏ-ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ (ਪਿੰਡ ਸੁਨੇਤ ਤੋਂ ਕਾਲ਼ੇ ਪਾਣੀਆਂ ਤੱਕ)’ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਭੇਟ ਕੀਤੀ ਗਈ। ਮੰਗ ਪੱਤਰ ਦੇਣ ਵਾਲੇ ਵਫ਼ਦ ਵਿੱਚ ਸਭਾ ਦੇ ਪ੍ਰੈੱਸ ਸਕੱਤਰ ਅਰੁਣ ਕੁਮਾਰ, ਐਡਵੋਕੇਟ ਗੁਰਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਆਦਿ ਸ਼ਾਮਲ ਸਨ।

Advertisement

Advertisement
Author Image

sukhwinder singh

View all posts

Advertisement
Advertisement
×