For the best experience, open
https://m.punjabitribuneonline.com
on your mobile browser.
Advertisement

ਸੇਵਾਮੁਕਤ ਕਰਮਚਾਰੀਆਂ ਲਈ ਕੇਂਦਰੀ ਸਿਹਤ ਸਕੀਮ ਤਹਿਤ ਡਿਸਪੈਂਸਰੀ ਖੋਲ੍ਹਣ ਦੀ ਮੰਗ

09:38 PM Jun 23, 2023 IST
ਸੇਵਾਮੁਕਤ ਕਰਮਚਾਰੀਆਂ ਲਈ ਕੇਂਦਰੀ ਸਿਹਤ ਸਕੀਮ ਤਹਿਤ ਡਿਸਪੈਂਸਰੀ ਖੋਲ੍ਹਣ ਦੀ ਮੰਗ
Advertisement

ਪੱਤਰ ਪ੍ਰੇਰਕ

Advertisement

ਪਟਿਆਲਾ, 7 ਜੂਨ

ਸਾਬਕਾ ਕੇਂਦਰੀ ਮੰਤਰੀ ਤੇ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਪਰਨੀਤ ਕੌਰ ਨੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁੱਖ ਮਾਂਡਵੀਆ ਨੂੰ ਇਕ ਪੱਤਰ ਲਿਖ ਕੇ ਪਟਿਆਲਾ ਜ਼ਿਲ੍ਹੇ ਲਈ ਕੇਂਦਰ ਸਰਕਾਰ ਦੇ ਮੌਜੂਦਾ, ਸੇਵਾਮੁਕਤ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈਸੈਂਟਰਲ ਗੌਰਮਿੰਟ ਹੈਲਥ ਸਕੀਮ (ਸੀਜੀਐੱਚਐੱਸ) ਤਹਿਤ ਇਕ ਡਿਸਪੈਂਸਰੀ ਖੋਲ੍ਹਣ ਦੀ ਸਿਫ਼ਾਰਿਸ਼ ਕੀਤੀ ਹੈ। ਸੰਸਦ ਮੈਂਬਰ ਨੇ ਸਿਫ਼ਾਰਿਸ਼ ਕਰਦਿਆਂ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਵਿੱਚ ਡਿਸਪੈਂਸਰੀ ਖੁੱਲ੍ਹਣ ਨਾਲ ਤਕਰੀਬਨ ਸਾਢੇ ਗਿਆਰਾਂ ਹਜ਼ਾਰ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਲਾਜ ਲਈ ਚੰਡੀਗੜ੍ਹ ਜਾਣਾ ਪੈਂਦਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਡੀਸੀ ਗੁਪਤਾ ਨੇ ਦੱਸਿਆ ਕਿ ਚੰਡੀਗੜ੍ਹ ਜਾ ਕੇ ਵੀ ਪਟਿਆਲਾ ਦੇ ਕਰਮਚਾਰੀਆਂ ਨੂੰ ਸਹੂਲਤਾਂ ਮਿਲਣ ਵਿੱਚ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪਟਿਆਲਾ ਵਿੱਚ ਨੌਕਰੀ ਕਰ ਰਹੇ ਕਰਮਚਾਰੀਆਂ ਦੀ ਗਿਣਤੀ 2014 ਹੈ ਤੇ ਇਨ੍ਹਾਂ ਦੇ 8000 ਤੋਂ ਵੱਧ ਪਰਿਵਾਰਕ ਜੀਅ ਹਨ। ਇਸੇ ਤਰ੍ਹਾਂ 1637 ਪੈਨਸ਼ਨਰ ਤੇ ਤਕਰੀਬਨ 3300 ਇਨ੍ਹਾਂ ਦੇ ਪਰਿਵਾਰਕ ਮੈਂਬਰ ਹਨ। ਇਸ ਸਹੂਲਤ ਨਾਲ ਇਨ੍ਹਾਂ ਲੋਕਾਂ ਨੂੰ ਪਟਿਆਲਾ ਸ਼ਹਿਰ ਵਿੱਚ ਹੀ ਕੇਂਦਰ ਸਰਕਾਰ ਦੀਆਂ ਸਿਹਤ ਸਹੂਲਤਾਂ ਮਿਲਣ ਲੱਗ ਜਾਣਗੀਆਂ।

Advertisement
Advertisement
Advertisement
×