ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਾਮਲਾਤ ਜ਼ਮੀਨ ’ਚੋਂ ਪਾਣੀ ਦਾ ਵਹਾਅ ਖੋਲ੍ਹਣ ਦੀ ਮੰਗ

08:50 AM Jul 19, 2024 IST

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ (ਮੁਹਾਲੀ), 18 ਜੁਲਾਈ
ਪਿੰਡ ਕੁੰਭੜਾ ਦੇ ਸਾਬਕਾ ਫੌਜੀ ਬਲਜੀਤ ਸਿੰਘ ਨੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਲਿਖਤੀ ਮੰਗ ਪੱਤਰ ਦੇ ਕੇ ਪੰਚਾਇਤ ਵਿਭਾਗ ਦੇ ਰੂਪਨਗਰ ਬਲਾਕ ਅਧੀਨ ਪੈਂਦੇ ਪਿੰਡ ਚਿੰਤਗੜ੍ਹ ਵਿੱਚ ਸ਼ਾਮਲਾਤ ਜ਼ਮੀਨ ’ਚੋਂ ਪਾਣੀ ਦਾ ਵਹਾਅ ਖੁਲ੍ਹਵਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਅੱਜ ਪੰਚਾਇਤ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਵਿਭਾਗੀ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ।
ਬਲਜੀਤ ਨੇ ਦੱਸਿਆ ਕਿ ਉਨ੍ਹਾਂ ਦੀ ਪਿੰਡ ਚਿੰਤਗੜ੍ਹ ਵਿੱਚ 22 ਕਨਾਲ 14 ਮਰਲੇ ਜ਼ਮੀਨ ਹੈ। ਉਨ੍ਹਾਂ ਕਿਹਾ ਕਿ ਸਬੰਧਤ ਜ਼ਮੀਨ ਦੇ ਨਾਲ ਸ਼ਾਮਲਾਤ ਜ਼ਮੀਨ ਲੱਗਦੀ ਹੈ ਤੇ ਉਸ ਦੇ ਖੇਤ ਦੇ ਬਰਸਾਤੀ ਪਾਣੀ ਦਾ ਵਹਾਅ ਸ਼ਾਮਲਾਤ ਜ਼ਮੀਨ ’ਚੋਂ ਜਾਂਦਾ ਸੀ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਨੇ ਸ਼ਾਮਲਾਤ ਜ਼ਮੀਨ ਵਿੱਚ ਮਿੱਟੀ ਪਾ ਕੇ ਪਾਣੀ ਦਾ ਰਸਤਾ ਬੰਦ ਕਰ ਦਿੱਤਾ ਹੈ ਤੇ ਮੀਂਹ ਪੈਣ ਦੀ ਸੂਰਤ ਵਿੱਚ ਉਸ ਦੀ ਜ਼ਮੀਨ ਦਾ ਪਾਣੀ ਕਿਸੇ ਪਾਸੇ ਨੂੰ ਨਹੀਂ ਨਿਕਲੇਗਾ ਅਤੇ ਫ਼ਸਲ ਖ਼ਰਾਬ ਹੋਵੇਗੀ।
ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਵਿਭਾਗੀ ਅਧਿਕਾਰੀਆਂ ਨੇ ਲੋੜੀਂਦੀ ਕਾਰਵਾਈ ਦਾ ਭਰੋਸਾ ਦਿਵਾਇਆ ਹੈ।

Advertisement

Advertisement
Advertisement