ਅੰਧ-ਵਿਸ਼ਵਾਸ਼ ਰੋਕੂ ਕਾਨੂੰਨ ਪਾਸ ਕਰਨ ਦੀ ਮੰਗ
10:08 AM Aug 28, 2024 IST
Advertisement
ਅੰਮ੍ਰਿਤਸਰ (ਪੱਤਰ ਪ੍ਰੇਰਕ): ਤਰਕਸ਼ੀਲ ਸੁਸਾਇਟੀ ਪੰਜਾਬ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ਵਿੱਚ ਭੂਤ ਕੱਢਣ ਦੀ ਆੜ ਹੇਠ ਨੌਜਵਾਨ ਸੈਮੂਅਲ ਮਸੀਹ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਪਾਦਰੀ ਸਮੇਤ ਸਾਰੇ ਮੁਲਜ਼ਮਾਂ ਖ਼ਿਲਾਫ਼ ਫਾਸਟ ਟਰੈਕ ਅਦਾਲਤ ਵਿੱਚ ਕੇਸ ਚਲਾ ਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਤਰਕਸ਼ੀਲ ਸੁਸਾਇਟੀ ਨੇ ਇਸ ਦੌਰਾਨ ਪੰਜਾਬ ਸਰਕਾਰ ਤੋਂ ਅੰਧਵਿਸ਼ਵਾਸ ਰੋਕੂ ਕਾਨੂੰਨ ਪਾਸ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਪੰਜਾਬ ਦੇ ਹਰ ਸਰਕਾਰੀ ਹਸਪਤਾਲ ਵਿੱਚ ਮਾਨਸਿਕ ਰੋਗਾਂ ਦੇ ਡਾਕਟਰ ਨਿਯੁਕਤ ਕਰਨ ਦੀ ਵੀ ਜ਼ੋਰਦਾਰ ਮੰਗ ਕੀਤੀ।
Advertisement
Advertisement
Advertisement