For the best experience, open
https://m.punjabitribuneonline.com
on your mobile browser.
Advertisement

ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਡੀਸੀ ਦਫ਼ਤਰ ’ਚ ਲਾਉਣ ਦੀ ਮੰਗ

06:43 AM Jul 05, 2024 IST
ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਡੀਸੀ ਦਫ਼ਤਰ ’ਚ ਲਾਉਣ ਦੀ ਮੰਗ
ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਾ ਹੋਇਆ ਸੰਸਥਾ ਦਾ ਵਫ਼ਦ।-ਫੋਟੋ:ਰਾਣੂ
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 4 ਜੁਲਾਈ
ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਪੰਜਾਬ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੇ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਖ਼ੁਰਦ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਮੰਗ ਪੱਤਰ ਸੌਂਪਿਆ।
ਪੱਤਰ ਰਾਹੀਂ ਮੰਗ ਕੀਤੀ ਕਿ ਆਜ਼ਾਦੀ ਸੰਗਰਾਮੀਆਂ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਯੋਗਦਾਨ ਤੇ ਕੁਰਬਾਨੀਆਂ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੇ ਸਮੂਹ ਆਜ਼ਾਦੀ ਸੰਗਰਾਮੀਆਂ ਦੀਆਂ ਤਸਵੀਰਾਂ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਲਾਈਆਂ ਜਾਣ। ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵਿੱਚ ਸਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਬਣਦਾ ਮਾਣ-ਸਨਮਾਨ ਦੇਣਾ ਯਕੀਨੀ ਬਣਾਇਆਂ ਜਾਵੇ, ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਓਪੀਡੀ ਲਈ ਵੱਖਰੀ ਕਤਾਰ ਯਕੀਨੀ ਬਣਾਈ ਜਾਵੇ, ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਵੱਖ ਵੱਖ ਵਿਭਾਗਾਂ ਵਿੱਚ ਪਏ ਲੰਬਿਤ ਕੇਸਾਂ/ਫਾਈਲਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇ ਅਤੇ ਆਉਣ ਵਾਲੇ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਮਹੀਨਾਵਾਰ ਬੈਠਕ ਦੀ ਮਿਤੀ ਤੇ ਸਥਾਨ ਨਿਸ਼ਚਿਤ ਕੀਤਾ ਜਾਵੇ। ਵਫ਼ਦ ਤੋਂ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਹਰਬੰਸ ਸਿੰਘ ਨੇ ਪ੍ਰਾਪਤ ਕੀਤਾ।

Advertisement

Advertisement
Advertisement
Author Image

joginder kumar

View all posts

Advertisement