ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਦ ਵਿੱਚ ਕਿਸਾਨਾਂ-ਮਜ਼ਦੂਰਾਂ ਦੇ ਮਸਲੇ ਚੁੱਕਣ ਦੀ ਮੰਗ

07:57 AM Jul 09, 2024 IST
ਸੰਸਦ ਮੈਂਬਰ ਲਈ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਆਗੂ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਜੁਲਾਈ
ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਦਸ਼ਮੇਸ਼ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਕਿਸਾਨਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਮੰਗ ਪੱਤਰ ਦਿੱਤਾ ਗਿਆ। ਇਸ ਵਿੱਚ ਕਿਸਾਨਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਸਬੰਧੀ ਸੰਸਦ ਵਿੱਚ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਗਈ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਦਾਣਾ ਮੰਡੀ ਗਿੱਲ ਰੋਡ ’ਤੇ ਇਕੱਠੇ ਹੋਏ ਅਤੇ ਕਿਸਾਨਾਂ ਦੇ ਲਟਕਦੇ ਮਸਲਿਆਂ ਬਾਰੇ ਆਵਾਜ਼ ਬੁਲੰਦ ਕੀਤੀ।‌ ਇਸ ਮੌਕੇ ਮੈਂਬਰ ਲੋਕ ਸਭਾ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗ਼ੈਰਹਾਜ਼ਰੀ ਵਿੱਚ ਮੰਗ ਪੱਤਰ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਪੁੱਤਰ ਸੁਖ ਕਰਨਦੀਪ ਸਿੰਘ ਵੈਦ ਨੇ ਪ੍ਰਾਪਤ ਕੀਤਾ।
ਆਗੂਆਂ ਨੇ ਮੰਗ ਪੱਤਰ ਵਿੱਚ ਚਿਤਾਵਨੀ ਵੀ ਦਿੱਤੀ ਹੈ ਕਿ ਜੇ ਉਹ ਸੰਸਦ ਦੇ ਸੈਸ਼ਨ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਮਸਲਿਆਂ ਬਾਰੇ ਗੰਭੀਰਤਾ ਨਾਲ ਨਿੱਜੀ ਬਿਲ ਪੇਸ਼ ਨਹੀਂ ਕਰਦੇ ਤਾਂ ਇਹ ਸਮਝਿਆ ਜਾਵੇਗਾ ਕਿ ਉਹ ਵੀ ਕੇਂਦਰ ਸਰਕਾਰ ਵਾਂਗ ਕਿਸਾਨਾਂ ਅਤੇ ਮਜ਼ਦੂਰਾਂ ਦੇ ਮਸਲਿਆਂ ਸਬੰਧੀ ਗੰਭੀਰ ਨਹੀਂ ਹਨ।

Advertisement

Advertisement