For the best experience, open
https://m.punjabitribuneonline.com
on your mobile browser.
Advertisement

ਹਰਿਆਣਾ ’ਚ ਵੀਹ ਸੀਟਾਂ ਤੋਂ ਸਿੱਖ ਉਮੀਦਵਾਰ ਉਤਾਰਨ ਦੀ ਮੰਗ

08:33 AM Aug 28, 2024 IST
ਹਰਿਆਣਾ ’ਚ ਵੀਹ ਸੀਟਾਂ ਤੋਂ ਸਿੱਖ ਉਮੀਦਵਾਰ ਉਤਾਰਨ ਦੀ ਮੰਗ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਗਸਤ
ਹਰਿਆਣਾ ਵਿੱਚ ਸਿੱਖਾਂ ਨੂੰ ਬਣਦਾ ਹੱਕ ਦਿਵਾਉਣ ਲਈ ਹਰਿਆਣਾ ਸਿੱਖ ਏਕਤਾ ਦਲ ਨੇ ਸੂਬੇ ਦੇ ਸਿੱਖਾਂ ਨੂੰ ਇਕ ਮੰਚ ’ਤੇ ਇਕੱਠਾ ਕਰਨ ਲਈ 8 ਸਤੰਬਰ ਨੂੰ ਕਰਨਾਲ ’ਚ ਸਿੱਖਾਂ ਦਾ ਵੱਡਾ ਇਕੱਠ ਕਰਨ ਦਾ ਫ਼ੈਸਲਾ ਕੀਤਾ ਹੈ। ਚੰਡੀਗੜ੍ਹ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਿਆਣਾ ਸਿੱਖ ਏਕਤਾ ਦਲ ਦੇ ਆਗੂ ਪ੍ਰਿਤਪਾਲ ਸਿੰਘ ਪੰਨੂ, ਜਗਦੀਪ ਸਿੰਘ ਔਲਖ, ਗੁਰਤੇਜ ਸਿੰਘ ਖਾਲਸਾ, ਅਮਰਜੀਤ ਸਿੰਘ ਮੌਹੜੀ ਤੇ ਹੋਰਨਾਂ ਨੇ ਦੱਸਿਆ ਕਿ ਹਰਿਆਣਾ ਵਿੱਚ ਸਿੱਖਾਂ ਦੀਆਂ ਵੋਟਾਂ 17-18 ਲੱਖ ਦੇ ਕਰੀਬ ਹਨ। ਇੰਨੀ ਵੱਡੀ ਆਬਾਦੀ ਹੋਣ ਦੇ ਬਾਵਜੂਦ ਹਰਿਆਣਾ ਦੀਆਂ ਸਾਰੀਆਂ ਸਿਆਸੀ ਧਿਰਾਂ ਵੱਲੋਂ ਸਿੱਖਾਂ ਨੂੰ ਅਣਗੌਲਿਆ ਕੀਤਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਸਾਰੀਆਂ ਪਾਰਟੀਆਂ ਤੋਂ ਮੰਗ ਕੀਤੀ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ 15-20 ਸੀਟਾਂ ’ਤੇ ਸਿੱਖ ਉਮੀਦਵਾਰ ਉਤਾਰੇ ਜਾਣ।

Advertisement
Advertisement
Author Image

joginder kumar

View all posts

Advertisement