ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ੍ਰੀ ਦਰਬਾਰ ਸਾਹਬਿ ਨੂੰ ਜਾਂਦੇ ਰਸਤਿਆਂ ਦੀ ਮੁਰੰਮਤ ਕਰਵਾਉਣ ਦੀ ਮੰਗ

08:54 AM Jul 20, 2023 IST

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 19 ਜੁਲਾਈ
ਸ੍ਰੀ ਹਰਿਮੰਦਰ ਸਾਹਬਿ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਕਬਜ਼ਿਆਂ ਅਤੇ ਸਾਫ਼-ਸਫਾਈ ਨੂੰ ਲੈ ਕੇ ਸ੍ਰੀ ਦਰਬਾਰ ਸਾਹਬਿ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੂੰ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਮੈਨੇਜਰ ਵਲੋਂ ਦੋਵਾਂ ਨੂੰ ਪੱਤਰ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਬਿ ਕਰਕੇ ਅੰਮ੍ਰਿਤਸਰ ਪੂਰੇ ਵਿਸ਼ਵ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਹੈ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਇਥੇ ਸ਼ਰਧਾ ਸਹਿਤ ਨਤਮਸਤਕ ਹੋਣ ਲਈ ਪੁੱਜਦੀਆਂ ਹਨ। ਯਾਤਰੂ ਇਥੇ ਇਤਿਹਾਸਕ ਅਸਥਾਨਾਂ ਦੀ ਯਾਤਰਾ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਬਿ ਨੂੰ ਆਉਂਦੀਆਂ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਸੁਲਤਾਨਵਿੰਡ ਗੇਟ ਤੋਂ ਬਜ਼ਾਰ ਕਹੀਆਂ ਵਾਲਾ, ਮਾਹਣਾ ਸਿੰਘ ਰੋਡ ਕਈ ਥਾਵਾਂ ਤੋਂ ਟੁੱਟਿਆ ਹੋਇਆ ਹੈ ਅਤੇ ਦੋਹੀਂ ਪਾਸੀ ਪਾਣੀ ਦੀ ਨਿਕਾਸੀ ਵਾਲਾ ਨਾਲਾ ਬਾਹਰ ਵਹਿ ਰਿਹਾ ਹੈ। ਰਸਤੇ ਵਿਚ ਗੰਦਗੀ ਕਾਰਨ ਜਿਥੇ ਬਦਬੂ ਆਉਂਦੀ ਹੈ, ਉਥੇ ਹੀ ਜਾਮ ਲੱਗਣ ਕਰਕੇ ਸੰਗਤਾਂ ਨੂੰ ਭਾਰੀ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਬਿ ਨੂੰ ਆਉਂਦੇ ਰਸਤਿਆਂ ’ਤੇ ਸੀਵਰੇਜ ਬੰਦ ਹੋਣ ਕਾਰਨ ਵੀ ਬਜ਼ਾਰਾਂ ਵਿਚ ਪਾਣੀ ਖੜ੍ਹਾ ਹੋ ਜਾਂਦਾ ਹੈ, ਜੋ ਸੰਗਤਾਂ ਲਈ ਭਾਰੀ ਮੁਸ਼ਕਲ ਦਾ ਕਾਰਨ ਬਣਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੱਤਰ ਲਿਖੇ ਗਏ ਹਨ, ਪਰ ਇਸ ਪਾਸੇ ਧਿਆਨ ਨਹੀਂ ਦਿੱਤਾ ਜਾਂਦਾ।

Advertisement

Advertisement
Tags :
ਸਾਹਬਿ:ਸ੍ਰੀਕਰਵਾਉਣਜਾਂਦੇਦਰਬਾਰਮੁਰੰਮਤਰਸਤਿਆਂ
Advertisement