ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ
06:42 AM Dec 30, 2024 IST
ਮਾਨਸਾ: ਦਿ ਮਾਨਸਾ ਰਿਟਾਇਰਡ ਐਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਪ੍ਰਧਾਨ ਸੱਤਪਾਲ ਭੈਣੀ ਅਤੇ ਜਗਦੀਸ਼ ਰਾਏ ਦੀ ਪ੍ਰਧਾਨਗੀ ਹੇਠ 42ਵਾਂ ਪੈਨਸ਼ਨ ਦਿਵਸ ਇਥੇ ਪੈਨਸ਼ਨ ਭਵਨ ਵਿੱਚ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ 1-1-2004 ਤੋਂ ਮਰਹੂਮ ਪ੍ਰਧਾਨ ਮੰਤਰੀ ਅਟੱਲ ਬਿਹਾਹੀ ਵਾਜਪਾਈ ਦੀ ਸਰਕਾਰ ਨੇ ਸਾਰੇ ਮੁਲਾਜ਼ਮਾਂ ਤੋਂ ਇਹ ਅਧਿਕਾਰ ਖੋਹ ਲਿਆ, ਜਿਸ ਕਰਕੇ ਮੁਲਾਜ਼ਮਾਂ ਤੇ ਐੱਨਪੀਐੱਸ ਸਕੀਮ ਲਾਗੂ ਕਰ ਦਿੱਤੀ ਜਿਸ ਦੀ ਉਹ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸਾਰੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। -ਪੱਤਰ ਪ੍ਰੇਰਕ
Advertisement
Advertisement