ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਹਿਰਾ ਮੁਹੱਬਤ ਵਿੱਚ ਰੇਲਗੱਡੀਆਂ ਦਾ ਠਹਿਰਾਅ ਮੁੜ ਸ਼ੁਰੂ ਕਰਨ ਦੀ ਮੰਗ

10:02 AM Sep 01, 2024 IST

ਪੱਤਰ ਪ੍ਰੇਰਕ
ਭੁੱਚੋ ਮੰਡੀ, 31 ਅਗਸਤ
ਕਰੋਨਾ ਕਾਲ ਦੌਰਾਨ ਬੰਦ ਕੀਤੇ ਗਏ ਰੇਲਾਂ ਦੇ ਠਹਿਰਾਅ ਮੁੜ ਸ਼ੁਰੂ ਕਰਵਾਉਣ ਲਈ ਪਿੰਡ ਲਹਿਰਾ ਮੁਹੱਬਤ ਦੇ ਵਾਸੀਆਂ ਨੇ ਰੇਲਵੇ ਵਿਰੁੱਧ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਪਿੰਡ ਵਾਸੀ ਨੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਗੁਰਦੁਆਰਾ ਸਾਹਿਬ ਪਾਤਸ਼ਾਹੀ ਸੱਤਵੀਂ ਵਿੱਚ ਵੱਖ ਵੱਖ ਕਿਸਾਨ ਜਥੇਬੰਦੀਆਂ, ਐਕਸ਼ਨ ਕਮੇਟੀ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਮੀਟਿੰਗ ਕੀਤੀ ਗਈ। ਉਨ੍ਹਾਂ ਫੈਸਲਾ ਲਿਆ ਕਿ ਜੇਕਰ 15 ਸੰਤਬਰ ਤੱਕ ਰੇਲਾਂ ਦਾ ਠਹਿਰਾਅ ਸ਼ੁਰੂ ਨਾ ਹੋਇਆ ਤਾਂ 16 ਸਤੰਬਰ ਨੂੰ ਰੇਲਵੇ ਸਟੇਸ਼ਨ ’ਤੇ ਸੰਕੇਤਕ ਧਰਨਾ ਦਿੱਤਾ ਜਾਵੇਗਾ ਅਤੇ ਸੁਣਵਾਈ ਨਾ ਹੋਣ ’ਤੇ ਇਸ ਧਰਨੇ ਨੂੰ ਰੇਲਵੇ ਟਰੈਕ ’ਤੇ ਤਬਦੀਲ ਕੀਤਾ ਜਾ ਸਕਦਾ ਹੈ। ਇਸ ਮੌਕੇ ਕਿਸਾਨ ਆਗੂ ਗੁਰਮੇਲ ਸਿੰਘ, ਬਲਵੀਰ ਸਿੰਘ, ਪੁਸ਼ਪਿੰਦਰ ਸਿੰਘ, ਜਗਜੀਤ ਸਿੰਘ, ਸੁਖਚਰਨ ਸਿੰਘ, ਜਗਦੇਵ ਸਿੰਘ, ਗੁਰਪ੍ਰੀਤ ਸਿੰਘ ਤੇ ਜਗਰੂਪ ਸਿੰਘ ਨੇ ਕਿਹਾ ਕਿ ਬੀਜੇਪੀ ਦੇ ਸੂਬਾਈ ਆਗੂ ਦਿਆਲ ਸਿੰਘ ਸੋਢੀ ਨੇ ਖ਼ੁਦ ਪਿੰਡ ’ਚ ਆ ਕੇ 13 ਅਗਸਤ ਨੂੰ ਮੰਗ ਪੱਤਰ ਲੈ ਕੇ ਮਸਲਾ ਹੱਲ ਕਰਨ ਦੇ ਦਿੱਤੇ ਭਰੋਸੇ ਮਗਰੋਂ ਪਿੰਡ ਵਾਸੀਆਂ ਨੇ ਧਰਨਾ ਮੁਲਤਵੀ ਕਰ ਦਿੱਤਾ ਸੀ।

Advertisement

Advertisement