ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ
08:00 AM Nov 11, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਨਵੰਬਰ
ਗਲੋਬਲ ਸਿੱਖ ਕੌਂਸਲ ਨੇ ਸ਼ਹਿਰੀ ਹਵਾਈ ਉਡਾਣ ਸੁਰੱਖਿਆ ਬਿਊਰੋ ਦੇ ਭਾਰਤੀ ਹਵਾਈ ਅੱਡਿਆਂ ’ਤੇ ਕੰਮ ਕਰਦੇ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਮੁੱਢਲੇ ਸਿੱਖ ਕਕਾਰਾਂ ਵਿੱਚੋਂ ਕਿਰਪਾਨ ਪਹਿਨਣ ਤੋਂ ਰੋਕਣ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।
ਗਲੋਬਲ ਸਿੱਖ ਕੌਂਸਲ ਦੀ ਪ੍ਰਧਾਨ ਕੰਵਲਜੀਤ ਕੌਰ ਨੇ ਇਸ ਮੁੱਦੇ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਨਾਗਰਿਕ ਹਵਾਈ ਉਡਾਣ ਮੰਤਰੀ ਨੂੰ ਪੱਤਰ ਲਿਖ ਕੇ ਇਹ ਹੁਕਮ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਯਾਤਰੀਆਂ ਨੂੰ ਘਰੇਲੂ ਉਡਾਣਾਂ ਵਿੱਚ ਛੇ ਇੰਚ ਤੋਂ ਛੋਟੀ ਕਿਰਪਾਨ ਲਿਜਾਣ ਦੀ ਆਗਿਆ ਹੈ, ਪਰ ਹਵਾਈ ਅੱਡਿਆਂ ਦੇ ਸੀਮਤ ਖੇਤਰਾਂ ਵਿੱਚ ਸਿੱਖ ਕਰਮਚਾਰੀਆਂ ਨੂੰ ਲਾਜ਼ਮੀ ਕਕਾਰ ਵਜੋਂ ਅਜਿਹੀ ਛੋਟੀ ਕਿਰਪਾਨ ਪਹਿਨਣ ਦੀ ਮਨਾਹੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਅਤੇ ਕੈਨੇਡਾ ਵਰਗੇ ਦੇਸ਼ਾਂ ਨੇ ਸਿੱਖ ਕਰਮਚਾਰੀਆਂ ਨੂੰ ਸੀਮਤ ਖੇਤਰਾਂ ਵਿੱਚ ਕਿਰਪਾਨ ਪਹਿਨਣ ਦੀ ਆਗਿਆ ਦਿੱਤੀ ਹੋਈ ਹੈ।
Advertisement
Advertisement