ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਫ਼ਸਰ ਕਲੋਨੀ ਦੇ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਦੀ ਮੰਗ

07:25 AM Jun 14, 2024 IST
ਐੱਸਡੀਐੱਮ ਨੂੰ ਮਿਲਣ ਮਗਰੋਂ ਜਾਣਕਾਰੀ ਦਿੰਦਾ ਹੋਇਆ ਵਫ਼ਦ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 13 ਜੂਨ
ਇੱਥੋਂ ਦੀ ਅਫ਼ਸਰ ਕਲੋਨੀ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਵਫਦ ਨਗਰ ਕੌਂਸਲ ਦੇ ਪ੍ਰਸ਼ਾਸਕ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਨੂੰ ਮਿਲਿਆ। ਵਫ਼ਦ ’ਚ ਸ਼ਾਮਲ ਮਾਸਟਰ ਪਰਮਵੇਦ, ਜਸਵੀਰ ਸਿੰਘ ਮਾਨ, ਰਣਦੀਪ ਰਾਓ, ਮਾਸਟਰ ਸੁਖਵੀਰ ਸਿੰਘ, ਲੈਕਚਰਾਰ ਕ੍ਰਿਸ਼ਨ ਸਿੰਘ, ਐਡਵੋਕੇਟ ਖੇਮ ਚੰਦ ਰਾਓ ਤੇ ਜਸਪਾਲ ਸਿੰਘ ਨੇ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ ਅਫ਼ਸਰ ਕਲੋਨੀ ਦੀਆਂ ਗਲੀਆਂ ਦੀ ਸੀਵਰੇਜ ਪੈਣ ਕਾਰਨ ਬਹੁਤ ਮਾੜੀ ਹਾਲਤ ਵਿੱਚ ਹਨ। ਚੋਣਾਂ ਤੋਂ ਪਹਿਲਾਂ ਅਫ਼ਸਰ ਕਲੋਨੀ ਦੀਆਂ ਕੁੱਝ ਗਲੀਆਂ ਨੂੰ ਪੱਕੀਆਂ ਕਰਨ ਦਾ ਕੰਮ ਸ਼ੁਰੂ ਹੋਇਆ ਸੀ ਪਰ ਕੰਮ ਦੀ ਚਾਲ ਬੇਹੱਦ ਮੱਠੀ ਹੈ। ਵਫ਼ਦ ਨੇ ਐੱਸਡੀਐੱਮ ਤੋਂ ਮੰਗ ਕੀਤੀ ਕਿ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਬਾਰੇ ਠੇਕੇਦਾਰ ਨੂੰ ਹਦਾਇਤ ਕੀਤੀ ਜਾਵੇ। ਸੀਵਰੇਜ ਦੀਆਂ ਹੌਦੀਆਂ ਨੂੰ ਢਕਿਆ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਗਲੀਆਂ ਵਿੱਚ ਲਾਈਟਾਂ ਦਾ ਢੁਕਵਾਂ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ। ਵਫ਼ਦ ਨੇ ਦੱਸਿਆ ਕਿ ਐੱਸਡੀਐੱਮ ਨੇ ਕਾਰਜਸਾਧਕ ਅਫ਼ਸਰ ਨੂੰ ਸਮੱਸਿਆਵਾਂ ਦੇ ਹੱਲ ਦੇ ਨਿਰਦੇਸ਼ ਦਿੱਤੇ ਹਨ।

Advertisement

Advertisement