ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਮਐੱਸਪੀ ’ਤੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ

11:32 AM Oct 20, 2024 IST
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਅੱਗੇ ਲੱਗੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਜਥੇਬੰਦੀ ਦਾ ਆਗੂ।

ਦੇਵਿੰਦਰ ਸਿੰਘ ਜੱਗੀ
ਪਾਇਲ 19 ਅਕਤੂਬਰ
ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦੋਰਾਹਾ ਵੱਲੋਂ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਦੂਸਰੇ ਦਿਨ ਵੀ ਜਾਰੀ ਰਿਹਾ। ਮੋਰਚੇ ਦੀ ਭੂਮਿਕਾ ਰਾਜਿੰਦਰ ਸਿੰਘ ਸਿਆੜ ਨੇ ਪੇਸ਼ ਕੀਤੀ। ਮੋਰਚੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਪੂਰੇ ਐੱਮਐੱਸਪੀ ’ਤੇ ਨਿਰਵਿਘਨ ਖਰੀਦ ਚਾਲੂ ਕੀਤੀ ਜਾਵੇ, ਹੁਣ ਤੱਕ ਘੱਟ ਮੁੱਲ ’ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕੀਤੀ ਜਾਵੇ, ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬਚਤ ਲਈ ਬੀਜੀ ਗਈ ਪੀਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮਐੱਸਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬਾਸਮਤੀ ਦਾ ਲਾਭਕਾਰੀ ਐੱਮਐੱਸਪੀ ਮਿਥੀ ਜਾਵੇ, ਪਿਛਲੇ ਸਾਲ ਵਾਲੇ ਔਸਤ ਰੇਟ ’ਤੇ ਖਰੀਦ ਕਰਨ ਸਮੇਤ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰੀ ਕੀਤੀ ਜਾਵੇ, ਝੋਨੇ ਦੀ ਵੱਧ ਤੋਂ ਵੱਧ ਨਮੀ 22 ਫ਼ੀਸਦ ਕੀਤੀ ਜਾਵੇ, ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕੀਤੀਆਂ ਜਾਣ, ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥੀ ਜਾਵੇ ਤੇ ਹੋਰ ਹੱਕੀ ਮੰਗਾਂ ਵੀ ਮੰਨੀਆਂ ਜਾਣ। ਜਥੇਬੰਦੀ ਦੇ ਆਗੂਆਂ ਨੇ ਅੱਗੇ ਕਿਹਾ ਕਿ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕੀਤੀ ਜਾਵੇ। ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕਰਵਾਈ ਜਾਵੇ। ਪਰਾਲੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਤੇ ਕੇਸ ਕਰਨ, ਜੁਰਮਾਨੇ ਕਰਨ ਜਾਂ ਲਾਲ ਐਂਟਰੀਆਂ ਕਰਨੀਆਂ ਬੰਦ ਕੀਤੀਆਂ ਜਾਣ। ਇਸ ਮੌਕੇ ਮੋਰਚੇ ਨੂੰ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਮਨੋਹਰ ਸਿੰਘ ਕਲਾਹੜ, ਯੁਵਰਾਜ ਸਿੰਘ ਘੁਡਾਣੀ, ਜਸਵੀਰ ਸਿੰਘ ਅਸ਼ਗਰੀਪੁਰ, ਜਸਵੀਰ ਸਿੰਘ ਖੱਟੜਾ, ਰਾਜਿੰਦਰ ਸਿੰਘ ਖੱਟੜਾ, ਕਮਲ ਸਿੰਘ ਲਹਿਲ, ਰੁਪਿੰਦਰ ਸਿੰਘ ਜੋਗੀਮਾਜਰਾ, ਮਨਜੀਤ ਸਿੰਘ ਘਲੋਟੀ, ਸੁਰਜੀਤ ਸਿੰਘ ਟਿੰਬਰਵਾਲ ਨੇ ਵੀ ਸੰਬੋਧਨ ਕੀਤਾ।

Advertisement

Advertisement