ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਸਰਕਾਰ ਦੇ ਫੰਡ ਪ੍ਰਾਪਤ ਕਾਲਜਾਂ ’ਚ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਮੰਗ

09:24 AM Jul 01, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਜੂਨ
ਦਿੱਲੀ ਯੂਨੀਵਰਸਿਟੀ ਦੇ ਦਿੱਲੀ ਸਰਕਾਰ ਦੇ ਫੰਡਾਂ ਨਾਲ ਚੱਲਦੇ ਕਾਲਜਾਂ ਵਿੱਚ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਨਾ ਹੋਣ ਤੋਂ ਅਧਿਆਪਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਹੁਣ ਤੱਕ ਦਿੱਲੀ ਸਰਕਾਰ ਦੁਆਰਾ ਪੂਰੀ ਤਰ੍ਹਾਂ ਫੰਡ ਪ੍ਰਾਪਤ 12 ਕਾਲਜਾਂ ’ਚੋਂ ਚਾਰ, ਦੀਨਦਿਆਲ ਉਪਾਧਿਆਏ ਕਾਲਜ, ਅਚਾਰੀਆ ਨਰੇਂਦਰਦੇਵ, ਭਾਸ਼ਕਰਾਚਾਰਿਆ ਕਾਲਜ ਆਫ ਅਪਲਾਈਡ ਸਾਇੰਸ ਅਤੇ ਅਦਿਤੀ ਮਹਾਵਿਦਿਆਲਿਆ ਨੇ ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਦਿੱਲੀ ਸਰਕਾਰ ਨੇ ਅਜੇ ਤੱਕ ਭਰਤੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਹੈ। ਬਾਕੀ ਅੱਠ ਕਾਲਜਾਂ ਵੱਲੋਂ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਲਈ ਅਜੇ ਤੱਕ ਇਸ਼ਤਿਹਾਰ ਜਾਰੀ ਨਾ ਕੀਤੇ ਜਾਣ ਕਾਰਨ ਉੱਥੇ ਪੜ੍ਹਾ ਰਹੇ ਐਡਹਾਕ ਅਧਿਆਪਕਾਂ ਵਿੱਚ ਭਾਰੀ ਰੋਸ ਹੈ।

Advertisement

Advertisement
Advertisement