ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤੀ ਪਿਛੋਕੜ ਵਾਲੇ ਕੈਨੇਡੀਅਨਾਂ ਦੇ ਵੀਜ਼ਿਆਂ ਦੀ ਮੁਅੱਤਲੀ ਦਾ ਹੁਕਮ ਵਾਪਸ ਲੈਣ ਦੀ ਮੰਗ

11:03 AM Sep 25, 2023 IST

ਪੱਤਰ ਪ੍ਰੇਰਕ
ਜਲੰਧਰ, 24 ਸਤੰਬਰ
ਸੀਪੀਆਈ (ਐੱਮਐੱਲ) ਦੀ ਕੇਂਦਰੀ ਕਮੇਟੀ ਦਾ ਬਿਆਨ ਨੂੰ ਜਾਰੀ ਕਰਦਿਆਂ ਸੂਬਾ ਕਮੇਟੀ ਪੰਜਾਬ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਭਾਰਤੀ ਪਿਛੋਕੜ ਵਾਲੇ ਕੈਨੇਡੀਅਨਾਂ ਸਣੇ ਕੈਨੇਡੀਅਨਾਂ ਨੂੰ ਸਮੂਹਿਕ ਵੀਜ਼ੇ ਦੇਣਾ ਬੰਦ ਕਰ ਦਿੱਤਾ ਹੈ। ਇਹ ਪਾਬੰਦੀ ਭਾਰਤੀ ਪਿਛੋਕੜ ਵਾਲੇ ਕੈਨੇਡੀਅਨਾਂ ਲਈ ਮੁਸ਼ਕਿਲਾਂ ਪੈਦਾ ਕਰੇਗੀ। ਪਾਰਟੀ ਨੇ ਕਿਹਾ ਕਿ ਕੈਨੇਡਾ ਵਿੱਚ 20 ਲੱਖ ਦੇ ਕਰੀਬ ਭਾਰਤੀ ਪਿਛੋਕੜ ਵਾਲੇ ਕੈਨੇਡੀਅਨ ਰਹਿੰਦੇ ਹਨ, ਜਿਨ੍ਹਾਂ ’ਚ ਵੱਡੀ ਗਿਣਤੀ ਪੰਜਾਬ ਤੋਂ ਹਨ। ਉਨ੍ਹਾਂ ਦੇ ਰਿਸ਼ਤੇਦਾਰ, ਸਾਕ-ਸਬੰਧੀ ਭਾਰਤ ਵਿੱਚ ਰਹਿੰਦੇ ਹਨ। ਉਨ੍ਹਾਂ ਨੂੰ ਮਿਲਣ ਦੀ ਲੋੜ ਲਗਾਤਾਰ ਬਣੀ ਰਹਿੰਦੀ ਹੈ। ਉਨ੍ਹਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਮਾਨਸਿਕ ਪੀੜਾ ਤੇ ਤੰਗੀ-ਪ੍ਰੇਸ਼ਾਨੀ ਅਸਾਨੀ ਨਾਲ ਸਮਝੀ ਜਾ ਸਕਦੀ ਹੈ। ਸੀਪੀਆਈ (ਐੱਮਐੱਲ) ਨਿਊ ਡੈਮੋਕਰੈਸੀ ਪਾਬੰਦੀ ਲਾਉਣ ਦੀ ਨਿਖੇਧੀ ਕਰਦੀ ਹੈ ਅਤੇ ਇਸ ਨੂੰ ਫੌਰੀ ਤੌਰ ’ਤੇ ਵਾਪਸ ਲੈਣ ਦੀ ਮੰਗ ਕਰਦੀ ਹੈ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਹੁਕਮ ਕੈਨੇਡਾ ਸਰਕਾਰ ਵੱਲੋਂ ਖਾਲਿਸਤਾਨੀਆਂ ਖਿਲਾਫ਼ ਸਪੱਸ਼ਟ ਤੌਰ ’ਤੇ ਢੁੱਕਵੀਂ ਕਾਰਵਾਈ ਨਾ ਕੀਤੇ ਜਾਣ ਨਾਲ ਜੋੜਦੀ ਹੈ ਪ੍ਰੰਤੂ ਇਹ ਜਾਣਬੁੱਝ ਕੇ ਤੇ ਅਸਾਨੀ ਨਾਲ ਭੁਲਾਇਆ ਜਾ ਰਿਹਾ ਹੈ ਕਿ ਕੈਨੇਡਾ ਵਿੱਚ ਪੰਜਾਬੀ ਭਾਈਚਾਰੇ ਦੀ ਛੋਟੀ ਜਿਹੀ ਗਿਣਤੀ ਹੀ ਖਾਲਿਸਤਾਨੀਆਂ ਦੀਆਂ ਸਰਗਰਮੀਆਂ ਦੀ ਹਮਾਇਤ ਕਰਦੀ ਹੈ, ਇਸ ਲਈ ਸਾਰੇ ਭਾਰਤੀ ਪਿਛੋਕੜ ਵਾਲੇ ਕੈਨੇਡੀਅਨਾਂ ਖਿਲਾਫ਼ ਕਾਰਵਾਈ ਕਰਨਾ ਗ਼ਲਤ ਹੈ।

Advertisement

Advertisement