ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਬਾਈਲ ਫੋਨ ਭ੍ਰਿਸ਼ਟਾਚਾਰ ਮਾਮਲੇ ਦੀ ਉੱਚ ਪੱਧਰੀ ਜਾਂਚ ਮੰਗੀ

07:17 AM Nov 05, 2023 IST
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਪੀਐੱਸਆਈਈਸੀ ਸਟਾਫ਼ ਐਸੋਸੀਏਸ਼ਨ ਦੇ ਅਹੁਦੇਦਾਰ।

ਕੁਲਦੀਪ ਸਿੰਘ
ਚੰਡੀਗੜ੍ਹ, 4 ਨਵੰਬਰ
ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐੱਸਆਈਈਸੀ) ਵਿੱਚ ਮੈਨੇਜਿੰਗ ਡਾਇਰੈਕਟਰ ਦੇ ਨਿੱਜੀ ਸਕੱਤਰ ਮਨੋਹਰ ਡਬਰਾਲ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਅੱਤਲ ਕਰਨ ਦਾ ਮਾਮਲਾ ਤੂਲ ਫੜ ਗਿਆ ਹੈ। ਕਾਰਪੋਰੇਸ਼ਨ ਦੀ ਸਟਾਫ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ ਹੈ।
ਇੱਥੇ ਅੱਜ ਉਦਯੋਗ ਭਵਨ ਵਿੱਚ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪੀਐੱਸਆਈਈਸੀ ਸਟਾਫ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਤਾਰਾ ਸਿੰਘ, ਦੀਪ ਰਾਮ ਤੇ ਬਲਵੰਤ ਸਿੰਘ ਨੇ ਕਿਹਾ ਕਿ ਬੇਲਦਾਰ ਭਰਤੀ ਹੋ ਕੇ ਪ੍ਰਾਈਵੇਟ ਸੈਕਟਰੀ ਦੇ ਅਹੁਦੇ ਤੱਕ ਪਹੁੰਚੇ ਮਨੋਹਰ ਡਬਰਾਲ ਨੂੰ ਕਾਰਪੋਰੇਸ਼ਨ ਦੇ ਹੀ ਇੱਕ ਅਧਿਕਾਰੀ ਦੀ ਸ਼ਿਕਾਇਤ ’ਤੇ ਮੁਅੱਤਲ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਡਬਰਾਲ ’ਤੇ ਦੋਸ਼ ਲਗਾਇਆ ਗਿਆ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਵਿੱਚ ਤਾਇਨਾਤ ਇੱਕ ਆਈਏਐੱਸ ਅਧਿਕਾਰੀ ਦੇ ਨਾਂ ’ਤੇ ਡੇਢ ਲੱਖ ਰੁਪਏ ਕੀਮਤ ਦਾ ਮੋਬਾਈਲ ਫੋਨ ਮੰਗ ਰਿਹਾ ਸੀ। ਉਨ੍ਹਾਂ ਕਿਹਾ ਕਿ ਸਿਰਫ਼ ਮਨੋਹਰ ਡਬਰਾਲ ਨੂੰ ਮੁਅੱਤਲ ਕਰਨ ਨਾਲ ਭ੍ਰਿਸ਼ਟਾਚਾਰ ਖ਼ਤਮ ਨਹੀਂ ਹੋਵੇਗਾ, ਸਗੋਂ ਉਸ ਦੀ ਜੜ੍ਹ ਤੱਕ ਜਾਂਚ ਹੋਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇੱਥੇ ਸਵਾਲ ਸਿਰਫ਼ ਮੋਬਾਈਲ ਫੋਨ ਦਾ ਨਹੀਂ ਹੈ, ਬਲਕਿ ਇਸ ਦੇ ਪਿੱਛੇ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਭ੍ਰਿਸ਼ਟਾਚਾਰ ਦੀ ਲੜੀ ਤੋੜਨ ਦਾ ਵੀ ਸਵਾਲ ਪੈਦਾ ਹੁੰਦਾ ਹੈ। ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਆਈਏਐੱਸ ਅਫ਼ਸਰ ਪਹਿਲਾਂ ਤਾਂ ਆਊਟਸੋਰਸਿੰਗ ਰਾਹੀਂ ਵਰਕਰਾਂ ਨੂੰ ਆਪਣੇ ਵਿਭਾਗਾਂ ਵਿੱਚ ਭਰਤੀ ਕਰਦੇ ਹਨ ਅਤੇ ਫਿਰ ਆਪਣੇ ਘਰਾਂ ਵਿੱਚ ਕੰਮ ਕਰਵਾ ਕੇ ਹੌਲੀ-ਹੌਲੀ ਉਸੇ ਵਿਭਾਗ ਵਿੱਚ ਨੌਕਰੀ ’ਤੇ ਪੱਕਾ ਕਰ ਦਿੰਦੇ ਹਨ। ਫਿਰ ਅਜਿਹੇ ਵਰਕਰ ਆਪਣੇ ਆਕਾਵਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਸਿੱਧੇ-ਅਸਿੱਧੇ ਢੰਗ ਨਾਲ ਰਿਸ਼ਵਤਖੋਰੀ ਕਰਦੇ ਹਨ।
ਸਟਾਫ਼ ਐਸੋਸੀਏਸ਼ਨ ਦੇ ਉਕਤ ਆਗੂਆਂ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਸਰਕਾਰ ਦਾ ਧਿਆਨ ਖਿੱਚਣ ਲਈ ਨਵੰਬਰ ਦੇ ਤੀਜੇ ਹਫ਼ਤੇ
ਸੂਬਾ ਪੱਧਰੀ ‘ਕਾਰਪੋਰੇਸ਼ਨ ਬਚਾਓ’ ਰੈਲੀ ਕੀਤੀ ਜਾਵੇਗੀ।

Advertisement

Advertisement