ਦਲਿਤਾਂ ’ਤੇ ਹਮਲਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਮੰਗੀ
10:27 PM Jun 23, 2023 IST
ਸਮਾਣਾ (ਪੱਤਰ ਪ੍ਰੇਰਕ): ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੁਨੀਅਨ ਦੇ ਆਗੂਆਂ ਨੇ ਡੀ. ਐੱਸ. ਪੀ. (ਡੀ) ਸੁਖ ਅੰਮ੍ਰਿਤ ਸਿੰਘ ਰੰਧਾਵਾ ਨੂੰ ਇਕ ਮੰਗ ਪੱਤਰ ਦੇ ਕੇ ਪਿਛਲੇ ਦਿਨੀਂ ਖੇਤਾਂ ਦੇ ਰਸਤੇ ‘ਚੋਂ ਲੰਘਣ ਨੂੰ ਲੈ ਕੇ ਐੱਸ. ਸੀ. ਭਾਈਚਾਰੇ ਨਾਲ ਪਿੰਡ ਖੇੜੀ ਭੀਮਾ ਦੇ ਲੋਕਾਂ ਦੇ ਹੋਏ ਲੜਾਈ ਝਗੜੇ ਸਬੰਧੀ ਪੁਲੀਸ ਵੱਲੋਂ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਹਾਜ਼ਰ ਆਗੂਆਂ ਨੇ ਦੱਸਿਆ ਕਿ 28 ਮਈ ਨੂੰ ਜਦੋਂ ਪਰਮਜੀਤ ਕੌਰ ਅਤੇ ਕਰਮਜੀਤ ਸਿੰਘ ਆਪਣੇ ਖੇਤ ਵਿੱਚ ਜਾ ਰਹੇ ਸਨ ਤਾਂ ਕੁਝ ਲੋਕਾਂ ਨੇ ਉਨ੍ਹਾਂ ਨੂੰ ਪਹੀ ਤੋਂ ਲੰਘਣ ਤੋਂ ਰੋਕ ਕੇ ਉਨ੍ਹਾਂ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਦੌਰਾਨ ਦੋ ਜਣੇ ਜ਼ਖਮੀ ਹੋ ਗਏ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਵੱਲੋਂ ਜ਼ਖਮੀਆਂ ਦੇ ਬਿਆਨ ਲੈਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਆਗੂਆਂ ਨੇ ਮੰਗ ਪੱਤਰ ਦੇ ਕੇ ਚਿਤਾਵਨੀ ਦਿੱਤੀ ਕਿ ਉਹ ਕਾਰਵਾਈ ਨਾ ਹੋਣ ਦੇ ਰੋਸ ਵਜੋਂ 10 ਜੂਨ ਨੂੰ ਥਾਣਾ ਸਦਰ ਅੱਗੇ ਧਰਨਾ ਲਾਉਣ ਲਈ ਮਜਬੂਰ ਹੋਣਗੇ।
Advertisement
Advertisement