ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਮੁਆਵਜ਼ਾ ਮੰਗਿਆ
ਪੱਤਰ ਪ੍ਰੇਰਕ
ਚੇਤਨਪੁਰਾ, 25 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਦੀ ਮੀਟਿੰਗ ਪਿੰਡ ਪੰਡੋਰੀ ਵੜੈਚ ਦੇ ਗੁਰਦੁਆਰੇ ਵਿੱਚ ਪ੍ਰਧਾਨ ਡਾ. ਪਰਮਿੰਦਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ। ਇਸ ਵਿੱਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ, ਪ੍ਰੈਸ ਸਕੱਤਰ ਬਘੇਲ ਸਿੰਘ ਅਤੇ ਹੋਰ ਬਲਾਕ ਤੇ ਪਿੰਡਾਂ ਦੇ ਆਗੂ ਸ਼ਾਮਲ ਹੋਏ। ਇਸ ਦੌਰਾਨ ਆਗੂਆਂ ਨੇ ਮਨੀਪੁਰ ਘਟਨਾ ਦੀ ਨਿਖੇਧੀ ਕੀਤੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼੍ਹਾ ਦੇਣ ਦੀ ਮੰਗ ਕੀਤੀ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਜੋ ਪੰਜਾਬ ’ਚ ਹੜ੍ਹ ਆਏ ਹਨ, ਉਨ੍ਹਾਂ ਲਈ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਨਦੀਆਂ ਨਾਲਿਆਂ ਦੀ ਸਫ਼ਾਈ ਹੋਈ ਹੁੰਦੀ ਤਾਂ ਅੱਜ ਇੰਨੇ ਮਾੜੇ ਹਾਲਾਤ ਨਾ ਬਣਦੇ। ਉਨ੍ਹਾਂ ਫ਼ਸਲਾਂ ਅਤੇ ਘਰਾਂ ਦੇ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ। ਇਸ ਮੌਕੇ ਸਕੱਤਰ ਕੁਲਬੀਰ ਜੇਠੂਵਾਲ, ਸਤਿੰਦਰ ਸਿੰਘ ਫ਼ਤਹਿਗੜ੍ਹ ਸੁੱਕਰਚੱਕ ਬਲਾਕ ਆਗੂ, ਪ੍ਰਗਟ ਜਹਾਂਗੀਰ, ਹਰਪਾਲ ਕੰਦੋਵਾਲੀ, ਬਲਵਿੰਦਰ ਸਿੰਘ ਮੀਰਾਕੋਟ, ਬਲਦੇਵ ਸਿੰਘ ਮਾਛੀਨੰਗਲ, ਅਜੀਤ ਸਿੰਘ ਮੱਝੂਪੁਰਾ, ਅਨਮੋਲ ਕੰਦੋਵਾਲੀ ਆਦਿ ਕਿਸਾਨ ਆਗੂ ਹਾਜ਼ਰ ਸਨ।