ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗ਼ੈਰਮਿਆਰੀ ਖਾਣਾ ਪਰੋਸਣ ਦੇ ਮਾਮਲੇ ’ਚ ਮੰਤਰੀ ਤੋਂ ਅਸਤੀਫ਼ਾ ਮੰਗਿਆ

09:58 AM Sep 02, 2024 IST
ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਨਿਲ ਸਰੀਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 1 ਸਤੰਬਰ
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਆਂਗਣਵਾੜੀ ਜੱਚਾ ਬੱਚਾ ਪੋਸ਼ਣ ਸਕੀਮ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਅੱਜ ਭਾਜਪਾ ਦਫ਼ਤਰ ਵਿੱਚ ਸੂਬਾ ਭਾਜਪਾ ਜਨਰਲ ਸਕੱਤਰ ਅਨਿਲ ਸਰੀਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਆਂਗਣਵਾੜੀ ਕੇਂਦਰਾਂ ਵਿੱਚ ਜ਼ੱਚਾ ਅਤੇ ਛੇ ਸਾਲ ਤਕ ਦੇ ਬੱਚਿਆਂ ਨੂੰ ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਇੱਕ ਸਕੀਮ ਵਿੱਚ ਪੌਸ਼ਟਿਕ ਭੋਜਨ ਖਰੀਦਣ ਲਈ ਕਰੋੜਾਂ ਰੁਪਏ ਦਿੱਤੇ ਜਾ ਰਹੇ ਹਨ ਪਰ ਇਸ ਵਿੱਚ ਭ੍ਰਿਸ਼ਟਾਚਾਰ ਹੋ ਰਿਹਾ ਹੈ।
ਸ੍ਰੀ ਸਰੀਨ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਗਰਭਵਤੀ ਮਹਿਲਾਵਾਂ, ਬੱਚੇ ਨੂੰ ਦੁੱਧ ਪਿਆਉਣ ਵਾਲੀਆਂ ਮਾਵਾਂ ਅਤੇ ਛੇ ਸਾਲ ਤੱਕ ਦੇ ਬੱਚਿਆਂ ਨੂੰ ਪੌਸ਼ਟਿਕ ਆਹਾਰ ਦੇਣ ਦੀ ਬਜਾਏ ਘਟੀਆ ਮਿਆਰ ਦਾ ਖਾਣਾ ਦੇ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰੀ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਤਹਿਤ ਕੇਂਦਰ ਸਰਕਾਰ ਵੱਲੋਂ ਪੌਸ਼ਟਿਕ ਆਹਾਰ ਲਈ ਕਰੋੜਾਂ ਦੇ ਫੰਡ ਦਿੱਤੇ ਜਾ ਰਹੇ ਹਨ, ਪ੍ਰੰਤੂ ਪੰਜਾਬ ਸਰਕਾਰ ਵੱਲੋਂ ਉੱਲੀ ਲੱਗਿਆ ਤੇ ਘਟੀਆ ਮਿਆਰ ਦਾ ਸਾਮਾਨ ਸਪਲਾਈ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨੇ ਇਹ ਸਾਮਾਨ ਮੁਹੱਈਆ ਕਰਵਾਇਆ ਹੈ, ਉਨ੍ਹਾਂ ’ਤੇ ਕੋਈ ਐਕਸ਼ਨ ਨਹੀਂ ਲਿਆ ਗਿਆ। ਉਨ੍ਹਾਂ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਨਿੱਜੀ ਫਰਮਾਂ ਨੂੰ ਦਿੱਤੇ ਠੇਕੇ ਰੱਦ ਕਰਕੇ ਸੀਬੀਆਈ ਜਾਂ ਕਿਸੇ ਸੇਵਾਮੁਕਤ ਹਾਈ ਕੋਰਟ ਦੇ ਜੱਜ ਤੋਂ ਜਾਂਚ ਕਰਵਾਉਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦੀ ਕਾਰਵਾਈ ਕਰਨ।

Advertisement

Advertisement