For the best experience, open
https://m.punjabitribuneonline.com
on your mobile browser.
Advertisement

ਹਾਥਰਸ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਮੰਗੀ

07:59 AM Jul 09, 2024 IST
ਹਾਥਰਸ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਮੰਗੀ
ਤਰਕਸ਼ੀਲ ਮੈਗਜ਼ੀਨ ਦਾ ਨਵਾਂ ਅੰਕ ਜਾਰੀ ਕਰਦੇ ਹੋਏ ਤਰਕਸ਼ੀਲ ਆਗੂ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 8 ਜੁਲਾਈ
ਤਰਕਸ਼ੀਲ ਸੁਸਾਇਟੀ ਪੰਜਾਬ (ਜ਼ੋਨ ਲੁਧਿਆਣਾ) ਦੀ ਮੀਟਿੰਗ ਜ਼ੋਨ ਦਫ਼ਤਰ ਲੁਧਿਆਣਾ ਵਿੱਚ ਜ਼ੋਨ ਮੁਖੀ ਜਸਵੰਤ ਜੀਰਖ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਹਾਥਰਸ ਵਾਲੇ ਬਾਬੇ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ ਨਾਲ ਅੰਧ ਵਿਸ਼ਵਾਸ ਰੋਕੂ ਕਾਨੂੂੰਨ ਲਾਗੂ ਕਰਨ ਦੀ ਮੰਗ ਕੀਤੀ ਹੈ। ਜ਼ੋਨ ਦੇ ਮੀਡੀਆ ਵਿਭਾਗ ਮੁਖੀ ਹਰਚੰਦ ਭਿੰਡਰ ਨੇ ਦੱਸਿਆ ਕਿ ਮੀਟਿੰਗ ਵਿੱਚ 21 ਜੁਲਾਈ ਨੂੰ ਜਲੰਧਰ ਵਿੱਚ ਹੋ ਰਹੀ ਕਨਵੈਨਸ਼ਨ ਵਿੱਚ ਭਾਗ ਲੈਣ ਸਣੇ ਤਰਕਸ਼ੀਲ ਵਿਦਿਆਰਥੀ ਪਰਖ ਪ੍ਰੀਖਿਆ ਬਾਰੇ ਚਰਚਾ ਕਰਦਿਆਂ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਇਸ ਵਿੱਚ ਸ਼ਮੂਲੀਅਤ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਨਵਾਂ ਤਰਕਸ਼ੀਲ ਮੈਗਜ਼ੀਨ ਅੰਕ ਵੀ ਜਾਰੀ ਕੀਤਾ ਗਿਆ। ਮੀਟਿੰਗ ਵਿੱਚ ਹਾਥਰਸ ਵਿਚ ਧਾਰਮਿਕ ਸਤਿਸੰਗ ਵਿੱਚ ਭਾਜੜ ਕਾਰਨ ਮਾਰੇ ਗਏ 121 ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਬਾਬਾ ਸੂਰਜ ਪਾਲ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ।
ਸੁਸਾਇਟੀ ਦੇ ਜ਼ੋਨ ਕਮੇਟੀ ਆਗੂਆਂ ਧਰਮਪਾਲ ਸਿੰਘ, ਸਮਸ਼ੇਰ ਨੂਰਪੁਰੀ, ਰਾਜਿੰਦਰ ਜੰਡਿਆਲੀ ਤੇ ਵੱਖ-ਵੱਖ ਇਕਾਈਆਂ ਦੇ ਮੁਖੀਆਂ/ ਕਾਰਕੁਨਾਂ ਕਰਤਾਰ ਵੀਰਾਨ ਜਗਰਾਓਂ, ਮੋਹਨ ਬਡਲਾ ਮਾਲੇਰਕੋਟਲਾ, ਬਲਵਿੰਦਰ ਸਿੰਘ ਲੁਧਿਆਣਾ, ਕਰਨੈਲ ਸਿੰਘ, ਗੁਰਮੇਲ ਸਿੰਘ ਸੁਧਾਰ, ਗੋਰਿੰਦਰ ਜੰਡਿਆਲੀ ਕੋਹਾੜਾ ਨੇ ਕਿਹਾ ਕਿ ਬਾਬੇ ਦਾ ਨਾਂ ਐੱਫਆਈਆਰ ਵਿੱਚ ਸ਼ਾਮਲ ਨਾ ਕਰਨ ਤੋਂ ਯੋਗੀ ਸਰਕਾਰ ਵੀ ਸਵਾਲਾਂ ਦੇ ਘੇਰੇ ਵਿੱਚ ਆਉਂਦੀ ਹੈ। ਤਰਕਸ਼ੀਲ ਆਗੂਆਂ ਨੇ ਲੋਕਾਂ ਨੂੰ ਵਿਗਿਆਨਕ ਸੋਚ ਰਾਹੀਂ ਸੁਚੇਤ ਹੋਣ ਤੇ ਅਜਿਹੇ ਬਾਬਿਆਂ ਦੇ ਡੇਰਿਆਂ ਦੇ ਝਾਂਸੇ ਵਿੱਚ ਨਾ ਫਸਣ ਦੀ ਅਪੀਲ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×