For the best experience, open
https://m.punjabitribuneonline.com
on your mobile browser.
Advertisement

ਕਿਸਾਨ ਆਗੂ ’ਤੇ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਮੰਗੀ

09:02 AM Apr 22, 2024 IST
ਕਿਸਾਨ ਆਗੂ ’ਤੇ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਮੰਗੀ
Advertisement

ਪੱਤਰ ਪ੍ਰੇਰਕ
ਮਾਨਸਾ, 21 ਅਪਰੈਲ
ਸੀਪੀਆਈ (ਐੱਮਐੱਲ) ਲਿਬਰੇਸ਼ਨ ਨੇ ਕਿਹਾ ਕਿ ਪੰਜਾਬ ਕਿਸਾਨ ਯੂਨੀਅਨ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਕਾਮਰੇਡ ਬੂਟਾ ਸਿੰਘ ਚੱਕਰ ਉੱਤੇ ਹਮਲਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਲਿਬਰੇਸ਼ਨ ਦੇ ਸੂਬਾਈ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ ਨੱਤ, ਪੰਜਾਬ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਭੀਖੀ ਅਤੇ ਸੂਬਾਈ ਆਗੂ ਡਾਕਟਰ ਗੁਰਚਰਨ ਸਿੰਘ ਵੜਿੰਗ ਰਾਏਕੋਟ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਪਿੰਡ ਚਕਰ ਦਾ ਸਰਪੰਚ ਤੇ ਬਲਾਕ ਸਮਿਤੀ ਮੈਂਬਰ ਰਹਿ ਚੁੱਕਾ ਕਾਮਰੇਡ ਬੂਟਾ ਸਿੰਘ ਪਿੰਡ ਦੇ ਸਾਂਝੇ ਮਾਮਲਿਆਂ ਤੋਂ ਲੈਕੇ ਕਿਸਾਨਾਂ-ਮਜ਼ਦੂਰਾਂ ਦੇ ਸਾਰੇ ਹੱਕੀ ਸੰਘਰਸ਼ਾਂ ਵਿਚ ਹਮੇਸ਼ਾ ਆਗੂ ਭੂਮਿਕਾ ਨਿਭਾਉਣ ਵਾਲਾ ਇਕ ਸਰਗਰਮ ਤੇ ਨਿਰਸੁਆਰਥ ਇਨਸਾਨ ਹੈ। ਉਨ੍ਹਾਂ ਕਿਹਾ ਕਿ ਉਸ ਦੀਆਂ ਸੱਚੀਆਂ ਤੇ ਖਰੀਆਂ ਗੱਲਾਂ ਤੇ ਸਰਗਰਮੀਆਂ ਤੋਂ ਖੁੰਦਕ ਖਾ ਕੇ ਪਿੰਡ ਵਿਚ ਗ਼ਲਤ ਤੇ ਮਾੜੇ ਕੰਮ ਕਰਦੇ ਕੁਝ ਅਨਸਰਾਂ ਨੇ 18 ਅਪਰੈਲ ਰਾਤ ਵੇਲੇ ਮਾਰੂ ਹਮਲਾ ਕੀਤਾ ਗਿਆ ਜਿਸ ਵਿਚ ਬੂਟਾ ਸਿੰਘ ਨੂੰ ਕਾਫੀ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਪੁਲੀਸ ਨੇ ਹਾਲੇ ਤੱਕ ਕਸੂਰਵਾਰਾਂ ਨੂੰ ਗ੍ਰਿਫਤਾਰ ਨਹੀਂ ਕੀਤਾ।

Advertisement

Advertisement
Author Image

Advertisement
Advertisement
×