ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿਲਾ ਡਾਕਟਰ ਨੂੰ ਇਨਸਾਫ਼ ਤੇ ਕਾਤਲਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ

08:00 AM Sep 07, 2024 IST

ਖੇਤਰੀ ਪ੍ਰਤੀਨਿਧ
ਬਰਨਾਲਾ, 6 ਸਤੰਬਰ
ਕੋਲਕਾਤਾ ਹਸਪਤਾਲ ਵਿੱਚ ਮਹਿਲਾ ਟ੍ਰੇਨੀ ਡਾਕਟਰ ਨਾਲ ਜਬਰ-ਜਨਾਹ ਉਪਰੰਤ ਕੀਤੇ ਕਤਲ ਮਾਮਲੇ ਦੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੀ ਮੰਗ ਨੂੰ ਲੈ ਕੇ ਇਸਤਰੀ ਜਾਗ੍ਰਿਤੀ ਮੰਚ ਪੰਜਾਬ ਵੱਲੋਂ ਇੱਥੇ ਕਚਹਿਰੀ ਚੌਕ ਵਿੱਚ ਮਨੁੱਖੀ ਕੜੀ ਬਣਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ਵਿੱਚ ਡਾਕਟਰ ਨੂੰ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ ਔਰਤਾਂ ਹੱਥਾਂ ਵਿੱਚ ਪੋਸਟਰ ਫ਼ੜ ਕੇ ਸ਼ਾਮਲ ਹੋਈਆਂ। ਇਸਤਰੀ ਜਾਗ੍ਰਿਤੀ ਮੰਚ ਪੰਜਾਬ ਦੀ ਸੂਬਾ ਮੀਤ ਪ੍ਰਧਾਨ ਚਰਨਜੀਤ ਕੌਰ ਅਤੇ ਅੰਜਨਾ ਮੈਨਨ ਨੇ ਕਿਹਾ ਕਿ ਉਕਤ ਮਾਮਲੇ ਵਿਚ ਡਾਕਟਰਾਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨਾਂ ਦੇ ਦਿੱਤੇ ਸੱਦੇ ਨੂੰ ਸਮਰਥਨ ਦਿੰਦੇ ਹੋਏ ਇਹ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿੱਚ ਹੈ।

Advertisement

Advertisement