ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਰਬਾਰ ਸਾਹਿਬ ਦੇ ਰਸਤਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਮੰਗ

06:55 AM May 04, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਮਈ
ਸ਼੍ਰੋਮਣੀ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਇਸ ਦੇ ਚਾਰੇ ਪਾਸੇ ਬਣੇ ਗਲਿਆਰੇ ਦੀ ਸਾਫ਼ ਸਫਾਈ ਵੱਲ ਪ੍ਰਸ਼ਾਸਨ ਨੂੰ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਪੱਤਰ ਵਿਚ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੇ ਲੋਕਾਂ ਲਈ ਵੱਡੀ ਆਸਥਾ ਦਾ ਕੇਂਦਰ ਹੈ। ਇਥੇ ਰੋਜ਼ਾਨਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਪੁੱਜਦੀਆਂ ਹਨ, ਜਦਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਸੁਲਤਾਨਵਿੰਡ ਗੇਟ ਤੋਂ ਬਾਜ਼ਾਰ ਕਹੀਆਂ ਵਾਲਾ ਦਾ ਰਸਤਾ ਕਈ ਥਾਵਾਂ ਤੋਂ ਟੁੱਟਿਆ ਹੋਇਆ ਹੈ ਅਤੇ ਇਸ ਰਸਤੇ ਵਿੱਚ ਪਾਏ ਸੀਵਰੇਜ ਨੂੰ ਚਾਲੂ ਨਹੀਂ ਕੀਤਾ ਗਿਆ। ਰਸਤੇ ਵਿਚ ਗੰਦਗੀ ਕਾਰਨ ਜਿੱਥੇ ਬਦਬੂ ਆਉਂਦੀ ਹੈ, ਉਥੇ ਹੀ ਜਾਮ ਲੱਗਣ ਕਰ ਕੇ ਸੰਗਤਾਂ ਨੂੰ ਭਾਰੀ ਮੁਸ਼ਕਲ ਪੇਸ਼ ਆਉਂਦੀ ਹੈ। ਪੱਤਰ ਵਿਚ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ’ਤੇ ਸੀਵਰੇਜ ਨੂੰ ਚਾਲੂ ਕਰਵਾਉਣ ਅਤੇ ਸੜਕ ਦੀ ਮੁਰੰਮਤ ਕਰਵਾਉਣ ਦੇ ਨਾਲ-ਨਾਲ ਸਾਰੇ ਰਸਤਿਆਂ ਦੀ ਸਫਾਈ ਨੂੰ ਯਕੀਨੀ ਬਨਾਉਣ ਲਈ ਵੀ ਕਿਹਾ ਹੈ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਬਣੇ ਗਲਿਆਰੇ ਦੀ ਸਾਫ ਸਫਾਈ ਦੀ ਮਾੜੀ ਹਾਲਤ ਵੱਲ ਧਿਆਨ ਦਿਵਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੱਤਰ ਲਿਖੇ ਹਨ। ਅਧਿਕਾਰੀਆਂ ਨੂੰ ਟੈਲੀਫੋਨ ਕਰ ਕੇ ਵੀ ਇਸ ਪਾਸੇ ਧਿਆਨ ਦੇਣ ਲਈ ਕਿਹਾ ਗਿਆ ਹੈ, ਪਰੰਤੂ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਇਸ ਪਾਸੇ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਗਲਿਆਰੇ ਵਿਚ ਵੀ ਸਫਾਈ ਦਾ ਵੀ ਮਾੜਾ ਹਾਲ ਹੈ। ਪ੍ਰਸ਼ਾਸਨ ਵੱਲੋਂ ਧਿਆਨ ਨਾ ਦੇਣ ਕਰ ਕੇ ਇਥੇ ਨਸ਼ੱਈ ਲੋਕ ਬੈਠੇ ਰਹਿੰਦੇ ਹਨ ਜੋ ਸੰਗਤਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਦੇ ਹਨ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਨੂੰ ਪੱਤਰ ਲਿੱਖ ਕੇ ਸਬੰਧਤ ਮਹਿਕਮੇ ਨੂੰ ਹਦਾਇਤ ਜਾਰੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਅਜਿਹਾ ਨਹੀਂ ਕਰਦਾ ਤਾਂ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿਤਾ ਜਾਵੇ।

Advertisement

Advertisement
Advertisement