ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਖੰਡੀ ਬਾਬਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

08:00 AM Aug 12, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 11 ਅਗਸਤ
ਤਰਕਸ਼ੀਲ ਸੁਸਾਇਟੀ ਨੇ ਪੁਲੀਸ ਕਮਿਸ਼ਨਰ ਤੋਂ ਮੰਗ ਕੀਤੀ ਗਈ ਕਿ ਅੰਧ-ਵਿਸ਼ਵਾਸ ਅਤੇ ਵਹਿਮ ਭਰਮ ਫੈਲਾ ਕੇ ਆਮ ਲੋਕਾਂ ਦਾ ਸ਼ੋਸ਼ਣ ਕਰਨ ਅਤੇ ਜਬਰ ਜਨਾਹ ਸਮੇਤ ਮਨੁੱਖੀ ਬਲੀ ਵਰਗੇ ਘਿਨਾਉਣੇ ਅਪਰਾਧ ਕਰਨ ਵਾਲੇ ਪਾਖੰਡੀ ਬਾਬਿਆਂ, ਸਾਧਾਂ, ਜੋਤਸ਼ੀਆਂ ਅਤੇ ਤਾਂਤਰਿਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਜਥੇਬੰਦੀ ਦੀ ਅੰਮ੍ਰਿਤਸਰ ਇਕਾਈ ਦੀ ਮੀਟਿੰਗ ਸੁਸਾਇਟੀ ਦੇ ਸੂਬਾਈ ਮੀਡੀਆ ਵਿਭਾਗ ਦੇ ਮੁਖੀ ਸੁਮੀਤ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਹੋਈ। ਤਰਕਸ਼ੀਲ ਆਗੂਆਂ ਸੁਮੀਤ ਅੰਮ੍ਰਿਤਸਰ ਅਤੇ ਇਕਾਈ ਮੁਖੀ ਜਸਪਾਲ ਬਾਸਰਕੇ ਨੇ ਕਿਹਾ ਕਿ ਪਾਖੰਡੀ ਬਾਬੇ ਤੇ ਹੋਰ ਲੋਕਾਂ ਦੀ ਅੰਧਵਿਸ਼ਵਾਸੀ ਮਾਨਸਿਕਤਾ ਦਾ ਫਾਇਦਾ ਉਠਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਦੁੱਖਾਂ ਅਤੇ ਬਿਮਾਰੀਆਂ ਦਾ ਆਪਣੀ ਅਖੌਤੀ ਦੈਵੀ ਸ਼ਕਤੀ ਨਾਲ ਇਲਾਜ ਅਤੇ ਨਿਵਾਰਨ ਕਰਨ ਦੇ ਬਹਾਨੇ ਉਨ੍ਹਾਂ ਨੂੰ ਅੰਧਵਿਸ਼ਵਾਸਾਂ ਵਿਚ ਫਸਾ ਕੇ ਉਨ੍ਹਾਂ ਦਾ ਸ਼ਰੇਆਮ ਆਰਥਿਕ, ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕਰ ਰਹੇ ਹਨ ਜੋ ਮੈਡੀਕਲ ਰਜਿਸਟਰੇਸ਼ਨ ਐਕਟ ਦੀ ਸਰਾਸਰ ਉਲੰਘਣਾ ਹੈ ਪਰ ਪੁਲੀਸ ਅਤੇ ਸਿਹਤ ਪ੍ਰਸ਼ਾਸਨ ਵਲੋਂ ਅਜਿਹੇ ਪਾਖੰਡੀਆਂ ਦੇ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਰਹੀ।

Advertisement

Advertisement