For the best experience, open
https://m.punjabitribuneonline.com
on your mobile browser.
Advertisement

ਗੈਰ-ਸਿਆਸੀ ਪਿਛੋਕੜ ਵਾਲੇ ਨੌਜਵਾਨਾਂ ਦੇ ਸਿਆਸਤ ’ਚ ਆਉਣ ਨਾਲ ਜਮਹੂਰੀਅਤ ਮਜ਼ਬੂਤ ਹੋਵੇਗੀ: ਮੋਦੀ

12:36 PM Aug 25, 2024 IST
ਗੈਰ ਸਿਆਸੀ ਪਿਛੋਕੜ ਵਾਲੇ ਨੌਜਵਾਨਾਂ ਦੇ ਸਿਆਸਤ ’ਚ ਆਉਣ ਨਾਲ ਜਮਹੂਰੀਅਤ ਮਜ਼ਬੂਤ ਹੋਵੇਗੀ  ਮੋਦੀ
ਫਾਈਲ ਫੋਟੋ।
Advertisement

ਨਵੀਂ ਦਿੱਲੀ, 25 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਾਸਿਕ ‘ਮਨੀ ਕੀ ਬਾਤ’ ਰੇਡੀਓ ਪ੍ਰੋਗਰਾਮ ਦੌਰਾਨ ਕਿਹਾ ਕਿ ਗੈਰ-ਸਿਆਸੀ ਪਿਛੋਕੜ ਵਾਲੇ ਨੌਜਵਾਨਾਂ ਦੇ ਸਿਆਸਤ ਵਿਚ ਦਾਖਲੇ ਨਾਲ ਜਮਹੂਰੀਅਤ ਮਜ਼ਬੂਤ ਹੋਵੇਗੀ। ਸ੍ਰੀ ਮੋਦੀ ਨੇ ਜ਼ੋਰ ਦਿੱਤਾ ਕਿ 21ਵੀਂ ਸਦੀ ਵਿਚ ਭਾਰਤ ਵਿਚ ਬਹੁਤ ਸਾਰੀਆਂ ਚੀਜ਼ਾਂ ਹੋ ਰਹੀਆਂ ਹਨ, ਜੋ ‘ਵਿਕਸਤ ਭਾਰਤ’ ਦੀ ਨੀਂਹ ਮਜ਼ਬੂਤ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲੇ ਦੀ ਫ਼ਸੀਲ ਤੋਂ ਉਨ੍ਹਾਂ ਵੱਲੋਂ ਗ਼ੈਰ-ਸਿਆਸੀ ਪਿਛੋਕੜ ਵਾਲੇ ਇਕ ਲੱਖ ਨੌਜਵਾਨਾਂ ਨੂੰ ਸਿਆਸਤ ਵਿਚ ਸ਼ਾਮਲ ਹੋਣ ਦੇ ਦਿੱਤੇ ਸੱਦੇ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਕਸਤ ਭਾਰਤ ਤੇ ਮਜ਼ਬੂਤ ਜਮਹੂਰੀਅਤ ਲਈ ਸਿਆਸਤ ਵਿਚ ਆਉਣ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦੇ ਵੱਖ ਵੱਖ ਖੇਤਰਾਂ ’ਚੋਂ ਅਣਗਿਣਤ ਲੋਕ ਆਜ਼ਾਦੀ ਦੇ ਅੰਦੋਲਨ ਵਿਚ ਸ਼ਾਮਲ ਹੋਏ, ਹਾਲਾਂਕਿ ਇਨ੍ਹਾਂ ਲੋਕਾਂ ਦਾ ਕੋਈ ਸਿਆਸੀ ਪਿਛੋਕੜ ਨਹੀਂ ਸੀ। ਪ੍ਰਧਾਨ ਮੰਤਰੀ ਨੇ ਕਿਹਾ, ‘‘ਇਨ੍ਹਾਂ ਲੋਕਾਂ ਨੇ ਖ਼ੁਦ ਨੂੰ ਪੂਰੀ ਤਰ੍ਹਾਂ ਭਾਰਤ ਦੀ ਆਜ਼ਾਦੀ ਪ੍ਰਤੀ ਸਮਰਪਿਤ ਕਰ ਦਿੱਤਾ। ਅੱਜ ਵਿਕਸਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਪ੍ਰਾਪਤ ਕਰਨ ਲਈ ਸਾਨੂੰ ਉਸੇ ਜੋਸ਼ ਨਾਲ ਫਿਰ ਤੋਂ ਜਾਗਣ ਦੀ ਲੋੜ ਹੈ।’’ ਮਾਸਿਕ ਰੇਡੀਓ ਪ੍ਰੋਗਰਾਮ ਦੌਰਾਨ ਸ੍ਰੀ ਮੋਦੀ ਨੇ ਕਈ ਨੌਜਵਾਨ ਉੱਦਮੀਆਂ ਨਾਲ ਵੀ ਗੱਲਬਾਤ ਕੀਤੀ। -ਪੀਟੀਆਈ

Advertisement
Advertisement
Author Image

Advertisement
×