For the best experience, open
https://m.punjabitribuneonline.com
on your mobile browser.
Advertisement

ਭਾਜਪਾ ਸੱਤਾ ’ਚ ਆਈ ਤਾਂ ਲੋਕਤੰਤਰ ਨਹੀਂ ਬਚੇਗਾ: ਅਨਮੋਲ

10:09 AM Apr 13, 2024 IST
ਭਾਜਪਾ ਸੱਤਾ ’ਚ ਆਈ ਤਾਂ ਲੋਕਤੰਤਰ ਨਹੀਂ ਬਚੇਗਾ  ਅਨਮੋਲ
ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਮੀਦਵਾਰ ਕਰਮਜੀਤ ਅਨਮੋਲ।
Advertisement

ਜਸਵੰਤ ਜੱਸ
ਫ਼ਰੀਦਕੋਟ, 12 ਅਪਰੈਲ
ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਨੇ ਸਥਾਨਕ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨਾਲ ਮਿਲ ਕੇ ਅੱਜ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਇੱਕ ਦਰਜਨ ਪਿੰਡਾਂ ਵਿੱਚ ਚੋਣ ਜਲਸੇ ਕੀਤੇ। ਪਿੰਡ ਭਾਗਥਲਾ ਕਲਾਂ, ਹਰਦਿਆਲਿਆਣਾ, ਪਿਪਲੀ ਅਤੇ ਗੋਲੇਵਾਲਾ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਰਮਜੀਤ ਅਨਮੋਲ ਨੇ ਕਿਹਾ ਕਿ ਦੇਸ਼ ਵਿੱਚ ਅਣ-ਐਲਾਨੀ ਐਮਰਜੈਂਸੀ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਹਰ ਉਸ ਪਾਰਟੀ ਨੂੰ ਖ਼ਤਮ ਕਰਨ ’ਤੇ ਤੁਲੀ ਹੋਈ ਹੈ ਜਿਸ ਨੇ ਦੇਸ਼ ਵਿੱਚ ਲੋਕਤੰਤਰ ਨੂੰ ਬਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਹਨ। ‘ਆਪ’ ਦੇ ਉਮੀਦਵਾਰ ਨੇ ਕਿਹਾ ਕਿ ਭਾਜਪਾ ਨੂੰ ਦੇਸ਼ ਵਿੱਚੋਂ ਚਲਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਤੀਜੀ ਵਾਰ ਭਾਜਪਾ ਸੱਤਾ ਵਿੱਚ ਆਉਂਦੀ ਹੈ ਤਾਂ ਦੁਬਾਰਾ ਫਿਰ ਕਦੇ ਵੋਟਾਂ ਨਹੀਂ ਪੈਣਗੀਆਂ ਅਤੇ ਦੇਸ਼ ਵਿੱਚ ਤਾਨਾਸ਼ਾਹੀ ਕਾਨੂੰਨ ਲਾਗੂ ਹੋ ਜਾਵੇਗਾ।
ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਬਾਕੀ ਸੂਬਿਆਂ ਵਿੱਚ ਭਾਜਪਾ ਦੇ ਉਮੀਦਵਾਰਾਂ ਦਾ ਜ਼ਬਰਦਸਤ ਵਿਰੋਧ ਹੋ ਰਿਹਾ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਦੇਸ਼ ਦੇ ਲੋਕ ਇਸ ਵਾਰ ਭਾਜਪਾ ਨੂੰ ਘਰੇ ਤੋਰਨਗੇ। ਵਿਧਾਇਕ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਨਫ਼ਰਤ ਦਾ ਮਾਹੌਲ ਪੈਦਾ ਕਰ ਰਹੀ ਹੈ ਅਤੇ ਅਜਿਹੀਆਂ ਪਾਰਟੀਆਂ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਚੋਣ ਜਲਸਿਆਂ ਨੂੰ ਗੁਰਤੇਜ ਸਿੰਘ ਖੋਸਾ, ਸੰਦੀਪ ਸਿੰਘ ਧਾਲੀਵਾਲ, ਕਾਲਾ ਮੁਹੰਮਦ, ਮਾਸਟਰ ਅਮਰਜੀਤ ਸਿੰਘ, ਸੁਰਿੰਦਰ ਸਿੰਘ ਸਾਧਾਂਵਾਲਾ, ਜਗਜੀਤ ਸਿੰਘ ਅਤੇ ਪ੍ਰੋਫੈਸਰ ਗੁਰਸੇਵਕ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×