ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਪਰੀਮ ਕੋਰਟ ਸਦਕਾ ਲੋਕਤੰਤਰ ਦੀ ਜਿੱਤ ਹੋਈ: ਕਟਾਰੂਚੱਕ

10:33 AM May 11, 2024 IST
ਰੋਡ ਸ਼ੋਅ ਦੌਰਾਨ ਸੰਬੋਧਨ ਕਰਦੇ ਹੋਏ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ।

ਪੱਤਰ ਪ੍ਰੇਰਕ
ਪਠਾਨਕੋਟ, 10 ਮਈ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹ ਕਿ ਅੱਜ ਦੇਸ਼ ਦੀ ਸਰਵਉਚ ਅਦਾਲਤ ਸਦਕਾ ਲੋਕਤੰਤਰ ਦੀ ਜਿੱਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲੀ ਹੈ। ਉਨ੍ਹਾਂ ਨੇ ਇਹ ਪ੍ਰਗਟਾਵਾ ਪਠਾਨਕੋਟ ਵਿਖੇ ਪਾਰਟੀ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਰੋਡ ਸ਼ੋਅ ਦੌਰਾਨ ਡਾਕਖਾਨਾ ਚੌਕ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ, ਹਲਕਾ ਇੰਚਾਰਜ ਵਿਭੂਤੀ ਸ਼ਰਮਾ ਆਦਿ ਹਾਜ਼ਰ ਸਨ।
ਕਟਾਰੂਚੱਕ ਨੇ ਕਿਹਾ ਕਿ ਦੇਸ਼ ਅੰਦਰ ਲੰਬਾ ਸਮਾਂ ਰਵਾਇਤੀ ਪਾਰਟੀਆਂ ਨੇ ਰਾਜ ਕੀਤਾ ਅਤੇ ਲੰਮਾ ਸਮਾਂ ਪੀੜੀ ਦਰ ਪੀੜੀ ਗਰੀਬੀ ਹਟਾਓ ਆਦਿ ਦੇ ਨਾਅਰਿਆਂ ਨਾਲ ਗੁਜਰਿਆ। ਕਦੇ ਦੇਸ਼ ਨੂੰ ਅੱਗੇ ਵਧਾਉਣ ਦੇ ਨਾਅਰੇ ਲੱਗੇ ਅਤੇ ਕਦੇ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦੇ। ਪਰ ਇਹ ਸਭ ਜੁਮਲੇ ਸਾਬਤ ਹੋਏ। ਇਸ ਕਰਕੇ ਹੁਣ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਸਾਥ ਦੇਣ ਦੀ ਲੋੜ ਹੈ। ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਭਾਜਪਾ ਤੇ ਕਾਂਗਰਸ ’ਤੇ ਵਰ੍ਹਦਿਆਂ ਲੋਕਾਂ ਤੋਂ ਸਮਰਥਨ ਦੀ ਮੰਗ ਕੀਤੀ ਅਤੇ ਕਿਹਾ ਕਿ ਜੇਕਰ ਉਹ ਜਿੱਤਦੇ ਹਨ ਤਾਂ ਹਲਕੇ ਦੇ ਕੰਮਾਂ ਨੂੰ ਤਰਜੀਹੀ ਆਧਾਰ ’ਤੇ ਕਰਨਗੇ।

Advertisement

Advertisement
Advertisement