ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਨੀਆਂ ਦੀਆਂ ਲੋਕਤੰਤਰੀ ਸੰਸਥਾਵਾਂ ਖ਼ਤਰੇ ’ਚ: ਸ਼ੇਰਵਾਨੀ

05:10 AM Dec 26, 2024 IST
ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਆਰਫ਼ਾ ਖ਼ਾਨਮ ਸ਼ੇਰਵਾਨੀ।

ਸ਼ਗਨ ਕਟਾਰੀਆ/ਮਨੋਜ ਸ਼ਰਮਾ
ਬਠਿੰਡਾ, 25 ਦਸੰਬਰ
ਸੁਰਜੀਤ ਪਾਤਰ ਨੂੰ ਸਮਰਪਿਤ ਸੱਤਵੇਂ ‘ਪੀਪਲਜ਼ ਲਿਟਰੇਰੀ ਫੈਸਟੀਵਲ’ ਦੇ ਅੱਜ ਪਹਿਲੇ ਦਿਨ ਉਦਘਾਟਨੀ ਸੈਸ਼ਨ ਵਿੱਚ ਪ੍ਰਸਿੱਧ ਪੱਤਰਕਾਰ ਆਰਫ਼ਾ ਖ਼ਾਨਮ ਸ਼ੇਰਵਾਨੀ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਲੋਕਤੰਤਰ ਵੱਡੇ ਸੰਕਟ ਵਿੱਚ ਹਨ। ਉਨ੍ਹਾਂ ਆਖਿਆ ਕਿ ਆਜ਼ਾਦ ਪ੍ਰੈੱਸ ਅਤੇ ਲੋਕਤੰਤਰੀ ਸੰਸਥਾਵਾਂ ਨੂੰ ਗੰਭੀਰ ਖ਼ਤਰੇ ਪੈਦਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਕਿਸਾਨ ਅੰਦੋਲਨ ਨੇ ਇੱਕ ਨਵੀਂ ਆਸ ਦੀ ਕਿਰਨ ਜਗਾਈ ਹੈ। ਇਸੇ ਤਰ੍ਹਾਂ ਵੱਖ-ਵੱਖ ਮੁਲਕਾਂ ਵਿੱਚ ਲੋਕ ਇਸ ਰੁਝਾਨ ਖ਼ਿਲਾਫ਼ ਜਥੇਬੰਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੱਖੀ ਮੀਡੀਆ ਮੁਕਾਬਲੇ ਬਦਲਵੇਂ ਮੀਡੀਆ ਨੇ ਲੋਕ ਆਵਾਜ਼ ਨੂੰ ਵੱਡੀ ਥਾਂ ਦਿੱਤੀ ਹੈ। ਮੁੱਖ ਮਹਿਮਾਨ ਪ੍ਰੋ. ਜਗਮੋਹਨ ਸਿੰਘ ਨੇ ਕਿਹਾ ਕਿ ਹਰ ਦੌਰ ਵਿੱਚ ਸੱਤਾਧਾਰੀ ਧਿਰਾਂ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੇ ਲੇਖਕਾਂ, ਕਲਾਕਾਰਾਂ, ਬੁੱਧੀਜੀਵੀਆਂ ਨੂੰ ਦਬਾਉਣ ਦਾ ਯਤਨ ਕਰਦੀਆਂ ਰਹੀਆਂ ਹਨ।
ਇਸ ਤੋਂ ਪਹਿਲਾਂ ਸੰਸਥਾ ਪੀਪਲਜ਼ ਫੋਰਮ ਬਰਗਾੜੀ ਦੇ ਪ੍ਰਧਾਨ ਖੁਸ਼ਵੰਤ ਬਰਗਾੜੀ ਨੇ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ। ਇਸ ਸੈਸ਼ਨ ਦਾ ਸੰਚਾਲਨ ਸਟਾਲਿਨਜੀਤ ਬਰਾੜ ਵੱਲੋਂ ਕੀਤਾ ਗਿਆ। ਇਸ ਮੌਕੇ ਜਸਪਾਲ ਮਾਨਖੇੜਾ ਦੀ ਪੁਸਤਕ ‘ਮੈਂ ਹੁਣ ਉਹ ਨਹੀਂ’ ਲੋਕ ਅਰਪਣ ਕੀਤੀ ਗਈ। ਇਸ ਤੋਂ ਪਹਿਲਾਂ ਆਰਫ਼ਾ ਖ਼ਾਨੁਮ ਸ਼ੇਰਵਾਨੀ, ਜਸ ਮੰਡ ਅਤੇ ਪ੍ਰੋ. ਜਗਮੋਹਨ ਸਿੰਘ ਨੇ ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਪੀਪਲਜ਼ ਲਿਟਰੇਰੀ ਫੈਸਟੀਵਲ ਦਾ ਦੂਜਾ ਸੈਸ਼ਨ ਭਾਰਤੀ ਸਾਹਿਤ ਅਕਦਾਮੀ ਦੇ ਸਹਿਯੋਗ ਨਾਲ ਤਸਕੀਨ ਦੀ ਪੁਸਤਕ ‘ਪੰਜਾਬੀ ਲੋਕ-ਸੰਗੀਤ, ਹਰੀ ਕ੍ਰਾਂਤੀ ਦੇ ਆਰ-ਪਾਰ’ ਦੇ ਪ੍ਰਸੰਗ ਵਿੱਚ ਚਰਚਾ ਹੋਈ।
ਇਸ ਚਰਚਾ ਵਿੱਚ ਰਾਜਿੰਦਰ ਪਾਲ ਸਿੰਘ ਬਰਾੜ, ਬਾਬੂ ਸਿੰਘ ਮਾਨ, ਕੁਲਦੀਪ ਸਿੰਘ ਦੀਪ ਅਤੇ ਤਸਕੀਨ ਨੇ ਭਾਗ ਲਿਆ। ਤਸਕੀਨ ਨੇ ਕਿਹਾ ਕਿ ਕੋਈ ਵੀ ਕਲਾ ਮੰਡੀ ਦਾ ਸੰਦ ਬਣ ਕੇ ਲੋਕ ਵਿਰੋਧੀ ਹੋ ਜਾਂਦੀ ਹੈ। ਕੁਲਦੀਪ ਸਿੰਘ ਦੀਪ ਨੇ ਕਿਹਾ ਕਿ ਗਾਇਕੀ ਵਿੱਚ ਹਥਿਆਰਾਂ ਅਤੇ ਨਸ਼ਿਆਂ ਦਾ ਜ਼ਿਕਰ ਖ਼ਤਰਨਾਕ ਰੁਝਾਨ ਹੈ। ਡਾ. ਰਾਜਿੰਦਰ ਪਾਲ ਸਿੰਘ ਨੇ ਕਿਹਾ ਕਿ ਪੰਜਾਬੀ ਗੀਤਕਾਰੀ ਅਤੇ ਗਾਇਕੀ ਵੀ ਹੋਰਨਾਂ ਸਾਹਿਤ ਰੂਪਾਂ ਵਾਂਗ ਸਮਾਜਿਕ ਸੋਚ ਦਾ ਪ੍ਰਤੀਬਿੰਬ ਹੀ ਹੁੰਦੀ ਹੈ। ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਬਾਬੂ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਦੌਰ ਵਿੱਚ ਗੀਤਕਾਰੀ ਲਗਪਗ ਸਮਾਪਤ ਹੋ ਚੁੱਕੀ ਹੈ ਅਤੇ ਸਿਰਫ਼ ਸਾਜ਼ਾਂ ਦੇ ਸ਼ੋਰ ਵਿੱਚ ਸ਼ਬਦ ਭਰੇ ਜਾ ਰਹੇ ਹਨ।
ਇਸ ਮੌਕੇ ਪ੍ਰਸਿੱਧ ਫੋਟੋਗ੍ਰਾਫਰ ਵਰਿੰਦਰ ਸ਼ਰਮਾ ਫ਼ਰੀਦਕੋਟ ਨੇ ਆਪਣੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਅਤੇ ਸਕੂਲੀ ਵਿਦਿਆਰਥੀਆਂ ਦੇ ਮੌਲਿਕ ਲਿਖ਼ਤ ਦੇ ਮੁਕਾਬਲੇ ਵੀ ਕਰਵਾਏ ਗਏ।

Advertisement

Advertisement