ਡੈਮੋਕ੍ਰੈਟਿਕ ਟੀਚਰਜ਼ ਫਰੰਟ ਦਾ ਸੂਬਾਈ ਡੈਲੀਗੇਟ ਇਜਲਾਸ ਮੁਕੰਮਲ
ਪੱਤਰ ਪ੍ਰੇਰਕ
ਚੰਡੀਗੜ੍ਹ/ਬਠਿੰਡਾ, 4 ਅਗਸਤ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾਈ ਡੈਲੀਗੇਟ ਇਜਲਾਸ ਵਿੱਚ ਸੂਬੇ ਭਰ ਦੇ 750 ਤੋਂ ਵਧੇਰੇ ਡੈਲੀਗੇਟਾਂ ਨੇ ਹਿੱਸਾ ਲਿਆ। ਫਰੰਟ ਦੀ ਸੱਤ ਮੈਂਬਰੀ ਸੰਚਾਲਨ ਕਮੇਟੀ ਦੀ ਅਗਵਾਈ ਹੇਠ ਬਠਿੰਡਾ ਵਿੱਚ ਸੰਪੰਨ ਹੋਏ ਇਸ ਇਜਲਾਸ ਵਿੱਚ ਵਿਸ਼ਾਲ ਅਧਿਆਪਕ ਲਹਿਰ ਉਸਾਰਨ ਦਾ ਤਹੱਈਆ ਕੀਤਾ ਗਿਆ। ਇਜਲਾਸ ਦੀ ਸ਼ੁਰੂਆਤ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਵੱਲੋਂ ਝੰਡਾ ਚੜ੍ਹਾਉਣ ਦੀ ਰਸਮ ਨਾਲ ਹੋਈ। ਸੂਬਾਈ ਮੀਤ ਪ੍ਰਧਾਨ ਜਗਪਾਲ ਸਿੰਘ ਬੰਗੀ ਨੇ ਡੈਲੀਗੇਟਾਂ ਦਾ ਸਵਾਗਤ ਕੀਤਾ। ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਜਥੇਬੰਦੀ ਦੀਆਂ ਸਰਗਰਮੀਆਂ ਬਾਰੇ ਮੁਲਾਂਕਣ ਰਿਪੋਰਟ ਪੜ੍ਹੀ। ਵਿੱਤ ਸਕੱਤਰ ਅਸ਼ਵਨੀ ਅਵਸਥੀ ਵੱਲੋਂ ਵਿੱਤ ਰਿਪੋਰਟ ਪੜ੍ਹੀ ਗਈ ਅਤੇ ਮੀਤ ਪ੍ਰਧਾਨ ਰਾਜੀਵ ਬਰਨਾਲਾ ਵੱਲੋਂ ਡੀਟੀਐੱਫ ਦੇ ਸੰਵਿਧਾਨ ਵਿੱਚ ਕੀਤੀਆਂ ਜਾ ਰਹੀਆਂ ਸੋਧਾਂ ਪੇਸ਼ ਕੀਤੀਆਂ ਗਈਆਂ।
ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਨਵੀਂ ਸੂਬਾ ਕਮੇਟੀ ਦਾ ਪੈਨਲ ਪੇਸ਼ ਕੀਤਾ, ਜਿਸ ਨੂੰ ਇਜਲਾਸ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਤਹਿਤ ਵਿਕਰਮ ਦੇਵ ਸਿੰਘ ਨੂੰ ਸੂਬਾ ਪ੍ਰਧਾਨ, ਮਹਿੰਦਰ ਕੋੜਿਆਂਵਾਲੀ ਨੂੰ ਜਨਰਲ ਸਕੱਤਰ, ਅਸ਼ਵਨੀ ਅਵਸਥੀ ਨੂੰ ਵਿੱਤ ਸਕੱਤਰ, ਰਾਜੀਵ ਬਰਨਾਲਾ, ਜਗਪਾਲ ਬੰਗੀ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲਾ, ਹਰਜਿੰਦਰ ਵਡਾਲਾ ਬਾਂਗਰ ਅਤੇ ਰਘਵੀਰ ਭਵਾਨੀਗੜ੍ਹ ਨੂੰ ਮੀਤ ਪ੍ਰਧਾਨ, ਮੁਕੇਸ਼ ਕੁਮਾਰ, ਕੁਲਵਿੰਦਰ ਜੋਸਨ ਅਤੇ ਜਸਵਿੰਦਰ ਔਜਲਾ ਨੂੰ ਸੰਯੁਕਤ ਸਕੱਤਰ, ਪਵਨ ਕੁਮਾਰ ਨੂੰ ਪ੍ਰੈੱਸ ਸਕੱਤਰ, ਤਜਿੰਦਰ ਸਿੰਘ ਨੂੰ ਸਹਾਇਕ ਵਿੱਤ ਸਕੱਤਰ, ਸੁਖਦੇਵ ਡਾਨਸੀਵਾਲ ਨੂੰ ਪ੍ਰਚਾਰ ਸਕੱਤਰ ਚੁਣਿਆ ਗਿਆ। ਇਸੇ ਤਰ੍ਹਾਂ ਜਰਮਨਜੀਤ ਸਿੰਘ, ਹਰਦੀਪ ਟੋਡਰਪੁਰ, ਅਤਿੰਦਰਪਾਲ ਸਿੰਘ ਘੱਗਾ, ਪ੍ਰਤਾਪ ਸਿੰਘ ਠੱਠਗੜ੍ਹ, ਹਰਵਿੰਦਰ ਅੱਲੂਵਾਲ, ਲਖਵਿੰਦਰ ਸਿੰਘ, ਹਰਵਿੰਦਰ ਸਿੰਘ ਰੱਖੜਾ, ਸੁਖਵਿੰਦਰ ਗਿਰ, ਮੋਲਕ ਡੇਲੂਆਣਾ, ਗਿਆਨ ਚੰਦ, ਰਮਨਜੀਤ ਸੰਧੂ, ਵਿਕਰਮਜੀਤ ਮਲੇਰਕੋਟਲਾ, ਮਲਕੀਤ ਸਿੰਘ ਹਰਾਜ, ਨਵਪ੍ਰੀਤ ਸਿੰਘ, ਚਰਨਜੀਤ ਸਿੰਘ, ਗੁਰਬਿੰਦਰ ਖਹਿਰਾ, ਰੁਪਿੰਦਰ ਗਿੱਲ, ਉਪਕਾਰ ਸਿੰਘ, ਜਸਬੀਰ ਸਿੰਘ, ਜੋਸ਼ੀਲ ਤਿਵਾੜੀ , ਪਰਮਾਤਮਾ ਸਿੰਘ, ਮੇਘ ਰਾਜ, ਦਲਜੀਤ ਸਫੀਪੁਰ, ਸੁਖਦੀਪ ਤਪਾ, ਰਜਿੰਦਰ ਮੂਲੋਵਾਲ, ਨਿਰਮਲ ਚੁਹਾਣਕੇ, ਹਰਜਿੰਦਰ ਸਿੰਘ ਸੇਮਾ, ਜਸਵੀਰ ਭੰਮਾ ਅਤੇ ਕੌਰ ਸਿੰਘ ਨੂੰ ਸੂਬਾ ਕਮੇਟੀ ਮੈਂਬਰ ਚੁਣਿਆ ਗਿਆ। ਨਵੇਂ ਚੁਣੇ ਗਏ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਡੀਟੀਐੱਫ ਦੀ ਨਵੀਂ ਸੂਬਾ ਕਮੇਟੀ ਸਾਹਮਣੇ ਮਿੱਥੇ ਕਾਰਜਾਂ ਨੂੰ ਪੂਰਾ ਕਰਨ ਦਾ ਅਹਿਦ ਲੈਂਦਿਆਂ ਸਮੂਹ ਅਧਿਆਪਕਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਦਾ ਇਜਲਾਸ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ।