ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਦਸੇ ਵਿੱਚ ਨੌਜਵਾਨ ਦੀ ਮੌਤ ਮਗਰੋਂ ਮੁਜ਼ਾਹਰਾ

06:13 AM Jun 21, 2024 IST

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 20 ਜੂਨ
ਮੁਹਾਲੀ-ਖਰੜ ਨੈਸ਼ਨਲ ਹਾਈਵੇਅ-21 ’ਤੇ ਵਾਪਰੇ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਪੁਲੀਸ ’ਤੇ ਪਥਰਾਅ ਕੀਤਾ ਤੇ ਮਗਰੋਂ ਬਲੌਂਗੀ ਥਾਣੇ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਵੀ ਕੀਤੀ। ਜਾਣਕਾਰੀ ਅਨੁਸਾਰ ਲੰਘੀ ਦੇਰ ਰਾਤ ਪੁਲ ਦੇ ਹੇਠਾਂ ਦੁੱਧ ਦੀ ਢੋਆ-ਢੁਆਈ ਵਾਲੀ ਵੈਨ ਨੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਸੀ। ਹਾਦਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਸਾਗਰ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਉਸ ਦੇ ਪਿੱਛੇ ਬੈਠਾ ਮਿਥੁਨ ਜ਼ਖ਼ਮੀ ਹੋ ਗਿਆ। ਸੂਚਨਾ ਮਿਲਦੇ ਹੀ ਸਾਗਰ ਦੇ ਰਿਸ਼ਤੇਦਾਰਾਂ ਅਤੇ ਦੋਸਤ ਵੀ ਹਾਦਸੇ ਵਾਲੀ ਥਾਂ ’ਤੇ ਪਹੁੰਚ ਗਏ ਅਤੇ ਸੜਕ ’ਤੇ ਲਾਸ਼ ਰੱਖ ਪ੍ਰਦਰਸ਼ਨ ਕਰਨ ਲੱਗ ਪਏ। ਇਸ ਸਬੰਧੀ ਬਲੌਂਗੀ ਥਾਣਾ ਦੇ ਐੱਸਐੱਚਓ ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਕਿ ਸੜਕ ’ਤੇ ਲਾਸ਼ ਰੱਖ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਲਜਾਉਣ ਲੱਗੇ ਭੀੜ ਨੇ ਪੁਲੀਸ ਦਾ ਰਾਹ ਰੋਕ ਲਿਆ, ਜਿਸ ਕਾਰਨ ਹੋਰ ਪੁਲੀਸ ਫੋਰਸ ਬੁਲਾਈ ਗਈ ਅਤੇ ਉਹ ਖ਼ੁਦ ਵੀ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਭੀੜ ਵੱਲੋਂ ਪੁਲੀਸ ਨਾਲ ਹੱਥੋਪਾਈ ਕਰਨ ਦੀ ਪੁਸ਼ਟੀ ਵੀ ਕੀਤੀ। ਥਾਣਾ ਮੁਖੀ ਨੇ ਦੱਸਿਆ ਕਿ ਇਸ ਸਬੰਧੀ 25-30 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੁੱਧ ਦੀ ਵੈਨ ਦੇ ਡਰਾਈਵਰ ਬਿੱਕਰ ਸਿੰਘ ਦੇ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ। ਫਿਲਹਾਲ ਉਹ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸ ਦੌਰਾਨ ਭੀੜ ਵੱਲੋਂ ਪੁਲੀਸ ਵਾਹਨਾਂ ਦੀ ਭੰਨਤੋੜ ਦੀ ਵੀ ਸੂਚਨਾ ਹੈ।

Advertisement

Advertisement