ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਉਮੀਦਵਾਰ ਖ਼ਿਲਾਫ਼ ਪ੍ਰਦਰਸ਼ਨ

07:20 AM Apr 25, 2024 IST

ਪੱਤਰ ਪ੍ਰੇਰਕ
ਪਾਤੜਾਂ/ਸਮਾਣਾ, 24 ਅਪਰੈਲ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਬ੍ਰਾਂਚ ਪਾਤੜਾਂ ਅਤੇ ਸਮਾਣਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਤੇ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਖ਼ਿਲਾਫ਼ ਦਾਣਾ ਮੰਡੀ ਕਕਰਾਲਾ ਵਿਚ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ ਨੇ ਕਾਫ਼ਲੇ ਨੂੰ ਰੋਕ ਕੇ ਸਵਾਲ ਕੀਤੇ। ਆਗੂਆਂ ਨੇ ਕਿਹਾ ਕਿ ‘ਆਪ’ ਆਗੂਆਂ ਨੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿਚ ਮਰਜ਼ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਦੋ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਠੇਕਾ ਮੋਰਚੇ ਨੂੰ 19 ਵਾਰ ਮੀਟਿੰਗ ਕਰਨ ਦਾ ਲਿਖਤੀ ਰੂਪ ਵਿੱਚ ਸਮਾਂ ਦੇਣ ਦੇ ਬਾਵਜੂਦ ਮੁੱਖ ਮੰਤਰੀ ਨੇ ਇਕ ਵੀ ਮੀਟਿੰਗ ਨਹੀਂ ਕੀਤੀ। ਦੂਜੇ ਪਾਸੇ ਪਬਲਿਕ ਅਦਾਰਿਆਂ ਦਾ ਪੰਚਾਇਤੀਕਰਨ/ ਨਿੱਜੀਕਰਨ ਕੀਤਾ ਜਾ ਰਿਹਾ ਹੈ। ਲੋਕ ਅਤੇ ਵਰਕਰ ਮਾਰੂ ਨੀਤੀਆਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀਆ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਠੇਕਾ ਮੋਰਚੇ ਦੇ ਫ਼ੈਸਲੇ ਤਹਿਤ ਯੂਨੀਅਨ ਵੱਲੋਂ ਸੰਘਰਸ਼ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।

Advertisement

Advertisement
Advertisement