ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਗਲਾਦੇਸ਼ ’ਚ ਘੱਟ ਗਿਣਤੀਆਂ ’ਤੇ ਹਮਲਿਆਂ ਖ਼ਿਲਾਫ਼ ਪ੍ਰਦਰਸ਼ਨ

11:16 AM Aug 18, 2024 IST
ਪਠਾਨਕੋਟ ਵਿੱਚ ਰੋਸ ਮਾਰਚ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 17 ਅਗਸਤ
ਬੰਗਲਾਦੇਸ਼ ਵਿੱਚ ਘੱਟ ਗਿਣਤੀਆਂ ’ਤੇ ਹੋ ਰਹੇ ਹਮਲਿਆਂ ਅਤੇ ਅੱਤਿਆਚਾਰਾਂ ਖ਼ਿਲਾਫ਼ ਹਿੰਦੂ ਸੁਰੱਕਸ਼ਾ ਮੰਚ ਪਠਾਨਕੋਟ ਵੱਲੋਂ ਕਨਵੀਨਰ ਜਤਿੰਦਰ ਦੱਤਾ ਦੀ ਅਗਵਾਈ ਵਿੱਚ ਅੱਜ ਇੱਥੇ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਚਿਲਡਰਨ ਪਾਰਕ ਤੋਂ ਸ਼ੁਰੂ ਹੋ ਕੇ ਡਲਹੌਜ਼ੀ ਰੋਡ, ਗਾੜੀ ਅਹਾਤਾ ਚੌਕ, ਬਾਲਮੀਕੀ ਚੌਕ, ਗਾਂਧੀ ਚੌਕ, ਪੋਸਟ ਆਫਿਸ ਚੌਕ ਅਤੇ ਮਿਸ਼ਨ ਰੋਡ ਬਾਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਵਾਪਸ ਚਿਲਡਰਨ ਪਾਰਕ ਵਿੱਚ ਪੁੱਜ ਕੇ ਸਮਾਪਤ ਹੋਇਆ।
ਇਸ ਮੌਕੇ ਵਿਧਾਇਕ ਅਸ਼ਵਨੀ ਸ਼ਰਮਾ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ, ਅਨਿਲ ਮਹਾਜਨ, ਚਾਚਾ ਵੇਦ ਪ੍ਰਕਾਸ਼, ਐਡਵੋਕੇਟ ਚੰਦਰ ਪ੍ਰਕਾਸ਼ ਜੰਡਿਆਲ, ਮਹੰਤ ਪ੍ਰਿਯੰਕਾ ਬਾਵਾ, ਨਰਿੰਦਰ ਕਾਲਾ ਆਦਿ ਆਗੂਆਂ ਨੇ ਕਿਹਾ ਕਿ ਰਾਜਪਲਟੇ ਮਗਰੋਂ ਬੰਗਲਾਦੇਸ਼ ਵਿੱਚ ਘੱਟਗਿਣਤੀ ਭਾਈਚਾਰੇ ’ਤੇ ਅਤਿਆਚਾਰ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਬੰਗਲਾਦੇਸ਼ ਵਿੱਚ ਹੋ ਰਹੀਆਂ ਜ਼ਿਆਦਤੀਆਂ ਦੀ ਜਾਂਚ ਕੀਤੀ ਜਾਵੇ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਇਲਾਵਾ ਹਿੰਦੂ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਮੁਕੇਰੀਆਂ (ਪੱਤਰ ਪ੍ਰੇਰਕ): ਬੰਗਲਾਦੇਸ਼ ਵਿੱਚ ਘੱਟਗਿਣੀਆਂ ’ਤੇ ਹੋ ਰਹੇ ਹਮਲਿਆਂ ਖਿਲਾਫ਼ ਆਪਣਾ ਕਰਮ ਸੇਵਾ ਹੀ ਧਰਮ ਸੰਸਥਾ ਦੇ ਚੇਅਰਮੈਨ ਸੰਦੀਪ ਕੁਮਾਰ ਟਿੰਮਾਂ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਬੰਗਲਾਦੇਸ਼ ਵਿੱਚ ਹਿੰਸਾ ਦਾ ਸ਼ਿਕਾਰ ਹੋ ਰਹੇ ਹਿੰਦੂਆਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪ੍ਰਬੰਧਕ ਕੀਤੇ ਜਾਣ। ਇਸ ਮੌਕੇ ਦਰਸ਼ਨ ਸਿੰਘ, ਸੁਰਿੰਦਰ ਸਿੰਘ, ਮਹਿੰਦਰ ਸਿੰਘ, ਰਮੇਸ਼ ਦੁੱਗਰੀ,ਗਗਨ, ਅਕਾਸ਼ ਗਿੱਲ, ਰਾਜੀਵ ਰਾਣਾ, ਜੌਹਨਸਨ, ਡਾਕਟਰ ਸੰਨੀ ਕੁਮਾਰ, ਹਰਮਿੰਦਰ ਚਿੱਬ, ਰਮੇਸ਼ ਸ਼ਰਮਾ, ਅੱਪੂ ਭੱਟੀ, ਬੱਬੂ ਮਸੀਹ ਆਦਿ ਹਾਜ਼ਰ ਸਨ।

Advertisement

Advertisement