ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲ ਸਪਲਾਈ ਵਰਕਰਾਂ ਵੱਲੋਂ ਐਕਸੀਅਨ ਖ਼ਿਲਾਫ਼ ਮੁਜ਼ਾਹਰਾ

07:21 AM May 15, 2024 IST
ਸੰਗਰੂਰ ’ਚ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਵਰਕਰ ਐਕਸੀਅਨ ਖ਼ਿਲਾਫ਼ ਰੋਸ ਮਾਰਚ ਕਰਦੇ ਹੋਏ। ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਮਈ
ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਵੱਲੋਂ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਖ਼ਿਲਾਫ਼ ਮਾਰਚ ਕਰਦਿਆਂ ਲਾਲ ਬੱਤੀ ਚੌਕ ਵਿੱਚ ਆਵਾਜਾਈ ਠੱਪ ਕਰ ਕੇ ਮੁਜ਼ਾਹਰਾ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ। ਮੁਜ਼ਾਹਰਾਕਾਰੀ ਵਰਕਰ ਮੰਗਾਂ ਪ੍ਰਤੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਪਣਾਈ ਜਾ ਰਹੀ ਟਾਲ ਮਟੋਲ ਦੀ ਨੀਤੀ ਤੋਂ ਖਫ਼ਾ ਸਨ।
ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਸੈਂਕੜੇ ਵਰਕਰ ਵਿਭਾਗ ਦੇ ਮੰਡਲ ਦਫ਼ਤਰ ਅੱਗੇ ਇਕੱਠੇ ਹੋਏ ਜਿੱਥੇ ਪ੍ਰਦਰਸ਼ਨ ਕੀਤਾ ਗਿਆ। ਇਸ ਮਗਰੋਂ ਮਾਰਚ ਕਰਦਿਆਂ ਲਾਲ ਬੱਤੀ ਚੌਕ ਪੁੱਜੇ ਜਿੱਥੇ ਕਾਰਜਕਾਰੀ ਇੰਜਨੀਅਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂਆਂ ਚਮਕੌਰ ਸਿੰਘ, ਮੇਲਾ ਸਿੰਘ ਪੁੰਨਾਂਵਾਲ ਤੇ ਸੀਤਾ ਰਾਮ ਬਾਲਦ ਕਲਾਂ ਨੇ ਕਿਹਾ ਕਿ ਸੀਵਰੇਜ ਬੋਰਡ ਸੰਗਰੂਰ ਅਧੀਨ ਕੰਮ ਕਰ ਰਹੀਆਂ ਕੰਪਨੀਆਂ ਅਤੇ ਠੇਕੇਦਾਰਾਂ ਵਲੋਂ ਵਰਕਰਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾਂਦੀਆਂ। ਉਨ੍ਹਾਂ ਦੋਸ਼ ਲਾਇਆ ਕਿ ਵਰਕਰਾਂ ਦਾ ਈ.ਪੀ.ਐੱਫ. ਜਮ੍ਹਾਂ ਨਹੀਂ ਕਰਵਾਇਆ ਜਾਂਦਾ ਅਤੇ ਨਾ ਹੀ ਕੰਪਨੀ ਵੱਲੋਂ ਬੋਨਸ ਆਦਿ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਕਮੇਟੀ ਪਿਛਲੇ ਇੱਕ ਸਾਲ ਤੋਂ ਅਧਿਕਾਰੀਆਂ ਨਾਲ ਮੰਗਾਂ ਸਬੰਧੀ ਮੀਟਿੰਗਾਂ ਕਰ ਰਹੀ ਹੈ ਪਰ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਮੰਗਾਂ ਨੂੰ ਮੀਟਿੰਗਾਂ ਦੌਰਾਨ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਜਿਹੜੀਆਂ ਮੰਗਾਂ ਸਬੰਧੀ ਮੀਟਿੰਗਾਂ ਦੌਰਾਨ ਫੈਸਲੇ ਲਏ ਜਾਂਦੇ ਹਨ, ਉਨ੍ਹਾਂ ਲਿਖਤੀ ਫੈਸਲਿਆਂ ਨੂੰ ਵੀ ਲਾਗੂ ਨਹੀਂ ਕੀਤਾ ਜਾਂਦਾ ਜਿਸ ਕਾਰਨ ਵਾਟਰ ਸਪਲਾਈ ਸਕੀਮਾਂ ’ਤੇ ਕੰਮ ਕਰਦੇ ਵਰਕਰਾਂ ਅਤੇ ਸੀਵਰਮੈਨਾਂ ’ਚ ਭਾਰੀ ਰੋਸ ਹੈ। ਮੁਜ਼ਾਹਰੇ ’ਚ ਭਾਕਿਯੂ ਏਕਤਾ ਉਗਰਾਹਾਂ ਦੇ ਹਰਜੀਤ ਸਿੰਘ ਮਹਿਲਾਂ ਅਤੇ ਹਾਕਮ ਸਿੰਘ ਨੇ ਸਮਰਥਨ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਵਰਕਰਾਂ ਵਲੋਂ ਉਲੀਕੇ ਸੰਘਰਸ਼ ’ਚ ਸ਼ਮੂਲੀਅਤ ਕਰਕੇ ਹਮਾਇਤ ਕੀਤੀ ਜਾਵੇਗੀ। ਇਸ ਮੌਕੇ ਗੁਰਦੇਵ ਸਿੰਘ ਪ੍ਰਧਾਨ ਜ਼ਿਲ੍ਹਾ ਮਾਨਸਾ, ਹਰਦੀਪ ਸਿੰਘ ਸ਼ਰਮਾ, ਬੀਰਾ ਸਿੰਘ ਬਰੇਟਾ, ਜਗਵੀਰ ਸਿੰਘ ਬਡਲਾ, ਜੱਗਾ ਸਿੰਘ ਭੀਖੀ, ਸਰਬਜੀਤ ਸਿੰਘ ਸੁਨਾਮ, ਪ੍ਰਦੀਪ ਸਿੰਘ ਚੀਮਾਂ, ਅਮਰਜੀਤ ਸਿੰਘ, ਜ਼ੋਰਾ ਸਿੰਘ ਲਹਿਰਾ, ਨਾਜਰ ਸਿੰਘ, ਇੰਦਰ ਧੂਰੀ, ਕਰਮਜੀਤ ਸਿੰਘ, ਗੁਰਜੰਟ ਸਿੰਘ, ਸੰਜੀਵ ਧੂਰੀ ਆਦਿ ਮੌਜੂਦ ਸਨ।

Advertisement

Advertisement
Advertisement