For the best experience, open
https://m.punjabitribuneonline.com
on your mobile browser.
Advertisement

ਬਾਇਓ ਗੈਸ ਫੈਕਟਰੀ ਖ਼ਿਲਾਫ਼ ਪ੍ਰਦਰਸ਼ਨ

07:37 AM Aug 11, 2024 IST
ਬਾਇਓ ਗੈਸ ਫੈਕਟਰੀ ਖ਼ਿਲਾਫ਼ ਪ੍ਰਦਰਸ਼ਨ
ਮੋਦੀ ਸਰਕਾਰ ਦੀ ਅਰਥੀ ਫੂਕਦੇ ਹੋਏ ਘੁੰਗਰਾਲੀ ਰਾਜਪੂਤਾਂ ਦੇ ਵਸਨੀਕ। -ਫੋਟੋ: ਓਬਰਾਏ
Advertisement

ਜੋਗਿੰਦਰ ਸਿੰਘ ਓਬਰਾਏ
ਖੰਨਾ, 10 ਅਗਸਤ
ਇੱਥੋਂ ਨੇੜਲੇ ਪਿੰਡ ਘੁੰਗਰਾਲੀ ਰਾਜਪੂਤਾਂ ਵਿੱਚ ਬਾਇਓ ਗੈਸ ਫੈਕਟਰੀ ਖ਼ਿਲਾਫ਼ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਪਿੰਡਾਂ ਵੱਲੋਂ ਸੰਘਰਸ਼ ਵਿੱਢਿਆ ਹੋਇਆ ਹੈ ਪਰ ਸਰਕਾਰਾਂ ਵੱਲੋਂ ਇਸ ਦੇ ਹੱਲ ਲਈ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਰਹੀ। ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਾਰਪੋਰੇਟ ਭਜਾਓ ਅਤੇ ਡਬਲਿਯੂਟੀਓ ’ਚੋਂ ਬਾਹਰ ਆਓ ਦੇ ਵਿਰੋਧ ਵਜੋਂ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ। ਭਾਰਤੀ ਕਿਸਾਨ ਯੂਨੀਅਨ (ਏਕਤਾਂ-ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਕਾਰਪੋਰੇਟਾਂ ਨੂੰ ਮਾਲੋ-ਮਾਲ ਕਰਨ ਲਈ ਉਨ੍ਹਾਂ ਦੀਆਂ ਨੀਤੀਆਂ ਤਹਿਤ ਸਾਡੀਆਂ ਜ਼ਮੀਨਾਂ, ਪਾਣੀਆਂ ਅਤੇ ਜੰਗਲਾਂ ਨੂੰ ਇਨ੍ਹਾਂ ਹਵਾਲੇ ਕੀਤਾ ਜਾ ਰਿਹਾ ਹੈ।
ਮਜ਼ਦੂਰ ਆਗੂ ਹਰਜਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਇਕਮੁੱਠ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਫ਼ੈੈਕਟਰੀ ਪੂਰੀ ਤਰ੍ਹਾਂ ਬੰਦ ਨਹੀਂ ਹੁੰਦੀ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬੁੱਧ ਸਿੰਘ, ਮਲਕੀਤ ਸਿੰਘ, ਅਵਤਾਰ ਸਿੰਘ, ਰਾਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਜਗਦੇਵ ਸਿੰਘ, ਕਰਮਜੀਤ ਸਿੰਘ, ਰਾਜਿੰਦਰ ਕੌਰ, ਕੁਲਜਿੰਦਰ ਕੌਰ, ਅਵਤਾਰ ਸਿੰਘ ਤੇ ਪਿੰਦਰ ਸਿੰਘ ਹਾਜ਼ਰ ਸਨ।

Advertisement

Advertisement
Advertisement
Author Image

Advertisement