ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸੀ ਵਰਕਰਾਂ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ

09:00 AM Oct 07, 2023 IST
ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਕਾਰਕੁਨ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਅਕਤੂਬਰ
ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਦੀ ਅਗਵਾਈ ਹੇਠ ਅੱਜ ਕਾਂਗਰਸੀ ਵਰਕਰਾਂ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ‘ਭਾਰਤ ਜੋੜੋ ਯਾਤਰਾ’ ਤੋਂ ਘਬਰਾ ਗਈ ਹੈ। ਸੋਸ਼ਲ ਮੀਡੀਆ ’ਤੇ ਰਾਹੁਲ ਗਾਂਧੀ ਬਾਰੇ ਭੱਦਾ ਪੋਸਟਰ ਪਾ ਕੇ ਉਨ੍ਹਾਂ ਆਪਣੀ ਘਟੀਆ ਮਾਨਸਿਕਤਾ ਦਿਖਾਈ ਹੈ। ਲਵਲੀ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਤੋਂ ਘਬਰਾ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਜਿਸ ਤਰੀਕੇ ਨਾਲ ਰਾਹੁਲ ਗਾਂਧੀ ਦਾ ਮਜ਼ਾਕ ਉਡਾਇਆ ਹੈ, ਉਸ ਨਾਲ ਕਾਂਗਰਸ ਵਰਕਰਾਂ ਤੇ ਆਮ ਲੋਕਾਂ ਵਿੱਚ ਭਾਜਪਾ ਪ੍ਰਤੀ ਗੁੱਸਾ ਹੈ। ਸੂਬਾ ਕਾਂਗਰਸ ਨੇ ਇਸ ਮੁੱਦੇ ’ਤੇ ਹਮਲਾਵਰ ਰੁਖ ਅਖਤਿਆਰ ਕਰਦਿਆਂ ਭਾਜਪਾ ਹੈੱਡਕੁਆਰਟਰ ਦਾ ਘਿਰਾਓ ਕੀਤਾ| ਇਸ ਦੌਰਾਨ ਪੁਲੀਸ ਨੇ ਕੁੱਝ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ, ਬਾਅਦ ਵਿੱਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ।
ਅਰਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਭਗਵਾਨ ਰਾਮ ਵਿੱਚ ਸੱਚਾ ਵਿਸ਼ਵਾਸ ਹੈ। ਇਸ ਲਈ ਮੋਦੀ ਸਰਕਾਰ ਅਤੇ ਭਾਜਪਾ ਨੂੰ ਪਸ਼ਚਾਤਾਪ ਕਰਨਾ ਚਾਹੀਦਾ ਹੈ। ਕਾਂਗਰਸ ਵਰਕਰਾਂ ਨੇ ਰਾਜੀਵ ਭਵਨ ਤੋਂ ਭਾਜਪਾ ਹੈੱਡਕੁਆਰਟਰ ਤੱਕ ਰੋਸ ਮਾਰਚ ਕਰਦੇ ਹੋਏ ਭਾਜਪਾ ਖ਼ਿਲਾਫ਼ ਨਾਅਰੇ ਲਾਏ। ਵਰਕਰ ਨਾਅਰੇ ਲਗਾਉਂਦੇ ਹੋਏ ਭਾਜਪਾ ਹੈੱਡਕੁਆਰਟਰ ਵੱਲ ਵਧੇ ਪਰ ਪੁਲੀਸ ਨੇ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਲਿਆ। ਉਨ੍ਹਾਂ ਕਿਹਾ ਕਿ ਜੇ ਭਾਜਪਾ ਵਿੱਚ ਮਾੜੀ ਮੋਟੀ ਨੈਤਿਕਤਾ ਬਚੀ ਹੈ ਤਾਂ ਉਨ੍ਹਾਂ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਇਸ ਇਤਰਾਜ਼ਯੋਗ ਪੋਸਟ ਨੂੰ ਹਟਾ ਦੇਣਾ ਚਾਹੀਦਾ ਹੈ ਅਤੇ ਦੇਸ਼ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

Advertisement

Advertisement