ਹਾਊਸਿੰਗ ਸੁਸਾਇਟੀ ਮੈਂਬਰਾਂ ਵੱਲੋਂ ਬਿਲਡਰ ਖ਼ਿਲਾਫ਼ ਪ੍ਰਦਰਸ਼ਨ
06:37 AM Aug 12, 2024 IST
Advertisement
ਐਸਏਐਸ ਨਗਰ (ਮੁਹਾਲੀ): ਟਰਾਈ-ਸਿਟੀ ਮੀਡੀਆ ਕੋਆਪ੍ਰੇਟਿਵ ਹਾਊਸਿੰਗ ਸੁਸਾਇਟੀ ਦਾ ਇਜਲਾਸ ਐਤਵਾਰ ਨੂੰ ਪ੍ਰਧਾਨ ਸੰਜੀਵ ਪੁਰੀ ਦੀ ਪ੍ਰਧਾਨਗੀ ਹੇਠ ਹੋਇਆ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਮਤਾ ਪਾਸ ਕਰ ਕੇ ਅਗਲੇ ਐਤਵਾਰ 18 ਅਗਸਤ ਨੂੰ ਸਵੇਰੇ 11 ਵਜੇ ਮੁੜ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਅਤੇ ਸਾਰੇ ਮੈਂਬਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਬਿਲਡਰ ਨੂੰ 10 ਦਿਨ ਦਾ ਅਲਟੀਮੇਟਮ ਦਿੱਤਾ ਗਿਆ ਕਿ ਉਹ ਸਾਰੇ ਮੈਂਬਰਾਂ ਨੂੰ ਸਮਝੌਤੇ ਮੁਤਾਬਕ ਪਲਾਟ ਦੇਵੇ। ਜੇ ਅਜਿਹਾ ਨਹੀਂ ਕੀਤਾ ਗਿਆ ਤਾਂ ਜਨਰਲ ਇਜਲਾਸ ਸੱਦ ਕੇ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਕੋਈ ਫ਼ੈਸਲਾ ਨਹੀਂ ਹੋ ਜਾਂਦਾ ਅਤੇ ਜੋ ਕੰਮ ਬਿਲਡਰ ਵੱਲੋਂ ਮੈਂਬਰਾਂ ਦੀ ਇਜਾਜ਼ਤ ਤੋਂ ਬਿਨਾਂ ਕੀਤੇ ਜਾ ਰਹੇ ਹਨ, ਉਸ ਨੂੰ ਬੰਦ ਕੀਤਾ ਜਾਵੇ। ਜੇ ਸਬੰਧਤ ਕੰਮ ਬੰਦ ਨਹੀਂ ਕੀਤੇ ਗਏ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement
Advertisement