ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਵੀਐੱਮ ਰਾਹੀਂ ਚੋਣ ਪ੍ਰਕਿਰਿਆ ਦੇ ਵਿਰੋਧ ’ਚ ਪ੍ਰਦਰਸ਼ਨ

11:30 AM Jan 28, 2024 IST
ਸੰਗਰੂਰ ’ਚ ਸਮਾਜ ਸੇਵੀ ਰੋਸ ਪ੍ਰਦਰਸ਼ਨ ਕਰਦੇ ਹੋਏ। ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਜਨਵਰੀ
ਸ਼ਹਿਰ ਦੇ ਸਮਾਜ ਸੇਵੀਆਂ ਵੱਲੋਂ ਈ.ਵੀ.ਐਮਜ਼ ਨੂੰ ਚੋਣ ਪ੍ਰਕਿਰਿਆ ’ਚੋਂ ਹਟਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਵੱਡੇ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਦੇਸ਼ ਵਿਚ ਹਰ ਚੋਣ ਬੈਲਟ ਪੇਪਰ ਰਾਹੀਂ ਚੋਣਾਂ ਕਰਾਉਣ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ‘ਈਵੀਐਮ ਹਟਾਓ, ਦੇਸ਼ ਅਤੇ ਲੋਕਤੰਤਰ ਬਚਾਓ’ ਦੇ ਨਾਅਰਿਆਂ ਵਾਲੇ ਪੋਸਟਰ ਚੁੱਕੇ ਹੋਏ ਸਨ।
ਜ਼ਿਲ੍ਹੇ ਦੀਆਂ ਸਮਾਜ ਚਿੰਤਨ ਜਥੇਬੰਦੀਆਂ ਦੇ ਕਾਰਕੁਨ ਸ਼ਹਿਰ ਦੇ ਵੱਡੇ ਚੌਕ ਵਿੱਚ ਇਕੱਠੇ ਹੋਏ ਅਤੇ ਦੇਸ਼ ਵਿੱਚ ਈਵੀਐੱਮਜ਼ ਰਾਹੀਂ ਚੋਣਾਂ ਕਰਾਉਣ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਆਗੂਆਂ ਸਤਿੰਦਰ ਸੈਣੀ ਅਤੇ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੇ ਕਿਹਾ ਕਿ ਦੇਸ਼ ਦੇ ਮਹਾਨ ਯੋਧਿਆਂ ਅਤੇ ਸੂਰਬੀਰਾਂ ਵੱਲੋਂ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰਕੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਇਆ ਗਿਆ ਸੀ ਪਰ ਹੁਣ ਦੇਸ਼ ਈ.ਵੀ.ਐਮ. ਮਸ਼ੀਨਾਂ ਰਾਹੀਂ ਗੁਲਾਮ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਮਸ਼ੀਨਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਲਈ ਅਤੇ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਮੁੜ ਬੈਲਟ ਪੇਪਰ ਰਾਹੀਂ ਚੋਣ ਪ੍ਰਕਿਰਿਆ ਨੂੰ ਅਮਲ ਵਿਚ ਲਿਆਉਣਾ ਹੋਵੇਗਾ ਜਿਸ ਦੇ ਲਈ ਸਮੁੱਚੇ ਦੇਸ਼ ਵਾਸੀਆਂ ਨੂੰ ਇੱਕਜੁੱਟ ਹੋ ਕੇ ਈ.ਵੀ.ਐਮ. ਮਸ਼ੀਨਾਂ ਰਾਹੀ ਹੋਣ ਵਾਲੀ ਚੋਣ ਪ੍ਰਕਿਰਿਆ ਦਾ ਵਿਰੋਧ ਕਰਨਾ ਹੋਵੇਗਾ। ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੇ ਕਿਹਾ ਕਿ ਇਹ ਖਦਸ਼ਾ ਪਾਇਆ ਜਾ ਰਿਹਾ ਹੈ ਕਿ ਈ.ਵੀ.ਐਮ. ਮਸ਼ੀਨਾਂ ਨੂੰ ਹੈਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮਸ਼ੀਨਾਂ ਹੈਕ ਹੋਣ ਦੀ ਸ਼ੰਕਾ ਹੈ ਤਾਂ ਅਜਿਹੇ ਵਿਚ ਚੋਣ ਪ੍ਰਕਿਰਿਆ ਕਿਸੇ ਵੀ ਹਾਲਤ ਵਿਚ ਪਾਰਦਰਸ਼ੀ ਨਹੀਂ ਹੋ ਸਕਦੀ ਅਤੇ ਲੋਕਤੰਤਰ ਮਜ਼ਬੂਤ ਨਹੀਂ ਹੋ ਸਕਦਾ। ਸਮਾਜ ਸੇਵੀ ਓਮ ਪ੍ਰਕਾਸ਼ ਗਰਗ ਅਤੇ ਸੰਦੀਪ ਭੂਲਨ ਆਦਿ ਸਮਾਜ ਸੇਵੀਆਂ ਨੇ ਚੋਣ ਕਮਿਸ਼ਨਰ ਆਫ਼ ਇੰਡੀਆ ਤੋਂ ਮੰਗ ਕੀਤੀ ਕਿ ਈ.ਵੀ.ਐਮ. ਮਸ਼ੀਨਾਂ ਨੂੰ ਚੋਣ ਪ੍ਰਕਿਰਿਆ ਤੋਂ ਲਾਂਭੇ ਕੀਤਾ ਜਾਵੇ ਅਤੇ ਮੁੜ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾਣ।
ਇਸ ਮੌਕੇ ਕੁਲਵੰਤ ਰਾਏ ਬਾਂਸਲ, ਅਵਤਾਰ ਸਿੰਘ ਤਾਰਾ, ਮੇਵਾ ਸਿੰਘ, ਸੋਨੂੰ ਸੈਣੀ, ਪ੍ਰਿੰਸੀਪਲ ਜਗਦੇਵ ਸ਼ਰਮਾ, ਪਰਮਾ ਨੰਦ ਨੀਟੂ, ਰੂਪ ਸਿੰਘ, ਅਭਿਸ਼ੇਕ ਸ਼ਰਮਾ ਆਦਿ ਸ਼ਾਮਲ ਸਨ।

Advertisement

Advertisement