For the best experience, open
https://m.punjabitribuneonline.com
on your mobile browser.
Advertisement

ਸ਼ਾਮਦੋ ਵਾਸੀਆਂ ਵੱਲੋਂ ਪਾਣੀ ਦੀ ਨਿਕਾਸੀ ਲਈ ਸਰਕਾਰ ਖ਼ਿਲਾਫ਼ ਮੁਜ਼ਾਹਰਾ

06:29 AM Aug 03, 2024 IST
ਸ਼ਾਮਦੋ ਵਾਸੀਆਂ ਵੱਲੋਂ ਪਾਣੀ ਦੀ ਨਿਕਾਸੀ ਲਈ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਪਿੰਡ ਸ਼ਾਮਦੋ ਵਿੱਚ ਮੌਕਾ ਦੇਖਦੇ ਹੋਏ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ।
Advertisement

ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 2 ਅਗਸਤ
ਪਿੰਡ ਸ਼ਾਮਦੋ ਕੈਂਪ ਵਿੱਚ ਨਿਕਾਸੀ ਨਾ ਹੋਣ ਕਾਰਨ ਸੜਕਾਂ ’ਤੇ ਭਰੇ ਸੀਵਰੇਜ ਦੇ ਪਾਣੀ ਤੋਂ ਅੱਕੇ ਪਿੰਡ ਵਾਸੀਆਂ ਨੇ ਅੱਜ ਸੂਬਾ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀ ਪਿਛਲੇ 2 ਸਾਲਾਂ ਤੋਂ ਲਟਕਦੇ ਆ ਰਹੇ ਮਾਮਲੇ ਦਾ ਹੱਲ ਕੱਢਣ ਦੀ ਮੰਗ ਕਰ ਰਹੇ ਹਨ। ਇਸ ਮੌਕੇ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪਿੰਡ ਸ਼ਾਮਦੋ ਕੈਂਪ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਪਿੰਡ ਸ਼ਾਮਦੋਂ ਅਤੇ ਸ਼ਾਮਦੋਂ ਕੈਂਪ ਵਿੱਚ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਈਪਾਂ ਪੁਆ ਕੇ ਪਾਣੀ ਦੀ ਨਿਕਾਸੀ ਗੰਦੇ ਨਾਲੇ ਵਿੱਚ ਸਿੱਧੀ ਜੋੜਨੀ ਸੀ ਪਰ ਕੁੱਝ ਕਾਰਨਾਂ ਕਰਕੇ ਅਖੀਰ ਵਿੱਚ ਸੀਵਰੇਜ ਪਾਈਪਾਂ ਪਾਉਣ ਦਾ ਕੰਮ ਰੁਕ ਗਿਆ। ਇਸ ਤੋਂ ਬਾਅਦ ਸੱਤਾ ਤਬਦੀਲ ਹੋ ਗਈ ਅਤੇ ‘ਆਪ’ ਸਰਕਾਰ ਨੇ ਰਾਜਪੁਰਾ ਵਿਚ ਚੱਲ ਰਹੇ ਵਿਕਾਸ ਕਾਰਜ ਰੋਕ ਦਿੱਤੇ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਸਮੇਂ ਵਿਕਾਸ ਕਾਰਜਾਂ ਲਈ ਆਏ ਹੋਏ ਕਰੋੜਾਂ ਰੁਪਏ ਸਹੀ ਥਾਂ ’ਤੇ ਨਾ ਲਗਾਉਣ ਕਾਰਨ ਵਾਪਸ ਹੋ ਗਏ। ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਗੰਦੇ ਪਾਣੀ ਕਾਰਨ ਪਿੰਡ ਵਿਚ ਪੇਚਸ਼ ਵਰਗੀ ਬਿਮਾਰੀ ਫੈਲ ਸਕਦੀ ਹੈ। ਉਨ੍ਹਾਂ ਸਿਹਤ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਕਿ ਉਹ ਮੌਕੇ ਦਾ ਦੌਰਾ ਕਰਕੇ ਬਰਸਾਤਾਂ ਦੇ ਦਿਨਾਂ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਦਾ ਅਗਾਊਂ ਤੌਰ ’ਤੇ ਹੱਲ ਕਰਵਾਉਣ।
ਇਸ ਮੌਕੇ ਪਿੰਡ ਸ਼ਾਮਦੋਂ ਅਤੇ ਸ਼ਾਮਦੋਂ ਕੈਂਪ ਦੇ ਵਸਨੀਕਾਂ ਹਰਵਿੰਦਰ ਸਿੰਘ, ਗੌਰਵ ਗਾਬਾ, ਦਰਸ਼ਨ ਕੁਮਾਰ, ਸੰਨੀ, ਰਣਜੀਤ ਕੁਮਾਰ, ਜੋਗਿੰਦਰ ਸਿੰਘ, ਜੀਤ ਸਿੰਘ, ਸ਼ਾਮ ਲਾਲ, ਮਲਵਿੰਦਰ ਸਿੰਘ, ਸਤਨਾਮ ਸਿੰਘ ਸਮੇਤ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ ਉਕਤ ਸਮੱਸਿਆ ਦੇ ਹੱਲ ਲਈ ਕਈ ਵਾਰ ਸਬੰਧਿਤ ਵਿਭਾਗ ਨੂੰ ਕਹਿ ਚੁੱਕੇ ਹਾਂ ਪਰ ਕੋਈ ਹੱਲ ਨਹੀਂ ਨਿਕਲਿਆ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਂਦੇ ਦਿਨਾਂ ਵਿੱਚ ਪਾਣੀ ਦੀ ਨਿਕਾਸੀ ਦਾ ਕੋਈ ਹੱਲ ਨਾ ਨਿਕਲਿਆ ਤਾਂ ਹਲਕਾ ਰਾਜਪੁਰਾ ਵਿਧਾਇਕਾ ਦੀ ਰਿਹਾਇਸ਼ ਅਤੇ ਸਬੰਧਤ ਵਿਭਾਗ ਦੇ ਦਫ਼ਤਰ ਮੂਹਰੇ ਧਰਨੇ ਮੁਜ਼ਾਹਰੇ ਕੀਤੇ ਜਾਣਗੇ।

Advertisement
Advertisement
Author Image

sukhwinder singh

View all posts

Advertisement