ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਪੰਜਾਬ ਭਰ ਵਿੱਚ ਸਿਹਤ ਵਿਭਾਗ ਵਿਰੁੱਧ ਪ੍ਰਦਰਸ਼ਨ

05:41 PM Aug 12, 2024 IST
ਮੁਹਾਲੀ ਸਥਿਤ ਸਿਵਲ ਸਰਜਨ ਦਫ਼ਤਰ ਵਿਖੇ ਮੰਗ ਪੱਤਰ ਸੌਂਪਦੇ ਹੋਏ ਕਮਿਊਨਿਟੀ ਹੈਲਥ ਅਫ਼ਸਰ।

ਕੁਲਦੀਪ ਸਿੰਘ

Advertisement

ਚੰਡੀਗੜ੍ਹ, 12 ਅਗਸਤ

ਸਿਹਤ ਵਿਭਾਗ ਪੰਜਾਬ ਵੱਲੋਂ ਇਨਸੈਂਟਿਵ ਰੋਕੇ ਜਾਣ ਦੇ ਵਿਰੋਧ ਵਿੱਚ ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਦੇ ਸੱਦੇ ਉਤੇ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਪੁਤਲੇ ਫੂਕੇ ਗਏ ਅਤੇ ਨਾਅਰੇਬਾਜ਼ੀ ਕੀਤੀ ਗਈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਸੁਨੀਲ ਤਰਗੋਤਰਾ, ਸਹਿ-ਪ੍ਰਧਾਨ ਗੁਰਵਿੰਦਰਜੀਤ ਸਿੰਘ ਮੋਗਾ, ਜਨਰਲ ਸਕੱਤਰ ਦੀਪਸ਼ਿਖਾ ਸਮੇਤ ਸੂਬਾਈ ਆਗੂ ਪ੍ਰੀਤ ਮੁਖੀਜਾ ਆਦਿ ਨੇ ਦੱਸਿਆ ਕਿ ਸੂਬੇ ਵਿੱਚ 2500 ਕਮਿਊਨਿਟੀ ਹੈਲਥ ਅਫ਼ਸਰ (ਸੀ.ਐੱਚ.ਓ.) ਪਿੰਡਾਂ ਵਿੱਚ ਚੱਲ ਰਹੇ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ ਅਤੇ ਜ਼ਮੀਨੀ ਪੱਧਰ ’ਤੇ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਹਨ। ਉਹ ਆਪਣੀਆਂ ਮੁਸ਼ਕਿਲਾਂ ਸਬੰਧੀ ਸਰਕਾਰ ਦੇ ਨੁਮਾਇੰਦਿਆਂ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਵਾਰ-ਵਾਰ ਜਾਣੂ ਕਰਵਾ ਚੁੱਕੇ ਹਨ ਪਰੰਤੂ ਕਿਸੇ ਵੱਲੋਂ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਹੁੰਦੀ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਉਮੀਦ ਦੀ ਕਿਰਨ ਜਾਗੀ ਸੀ ਪ੍ਰੰਤੂ ਹੁਣ ਤੱਕ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ 16 ਜੁਲਾਈ ਦੀ ਮੀਟਿੰਗ ਵੀ ਰੱਦ ਹੋਣ ਤੋਂ ਬਾਅਦ ਉਨ੍ਹਾਂ ਵਿੱਚ ਸਰਕਾਰ ਪ੍ਰਤੀ ਕਾਫ਼ੀ ਰੋਸ ਪੈਦਾ ਹੋ ਗਿਆ ਹੈ ਜਿਸ ਕਾਰਨ ਅੱਜ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰੀ ਇਕੱਠ ਕਰਕੇ ਐਸੋਸੀਏਸ਼ਨ ਵੱਲੋਂ ਸਰਕਾਰ ਅਤੇ ਵਿਭਾਗ ਦੇ ਪੁਤਲੇ ਫੂਕੇ ਗਏ ਅਤੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਮੰਗ ਪੱਤਰ ਦਿੱਤੇ ਗਏ ਹਨ। ਜੇਕਰ ਹੁਣ ਵੀ ਸੁਣਵਾਈ ਨਾ ਹੋਈ ਤਾਂ ਅਗਲੇ ਪ੍ਰੋਗਰਾਮ ਤਹਿਤ 15 ਅਗਸਤ ਨੂੰ ਅਜ਼ਾਦੀ ਵਾਲੇ ਦਿਨ ਸਰਕਾਰ ਦੇ ਮੰਤਰੀਆਂ ਦੇ ਘਿਰਾਓ ਕੀਤੇ ਜਾਣਗੇ।

Advertisement

Advertisement
Advertisement