ਰਾਜਿੰਦਰਾ ਹਸਪਤਾਲ ’ਚ ਸਿਹਤ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਜਾਰੀ
06:10 AM Nov 30, 2024 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 29 ਨਵੰਬਰ
ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਵਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਅੱਗੇ ਰੈਲੀ ਕਰਕੇ ਅੱਜ ਤੀਜੇ ਦਿਨ ਵੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਪਿੱਟ ਸਿਆਪਾ ਕੀਤਾ। ਉਨ੍ਹਾਂ ਮੰਗ ਕੀਤੀ ਕਿ ਫਾਰਗ ਕੀਤੇ ਮਲਟੀਟਾਸਕ ਕਰਮੀਆਂ ਨੂੰ ਤਰੰਤ ਬਹਾਲ ਕੀਤਾ ਜਾਵੇ। ਇਸ ਰੈਲੀ ਵਿੱਚ ਯੂਨੀਅਨ ਦੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਬਲਜਿੰਦਰ ਸਿੰਘ, ਰਾਮ ਲਾਲ ਰਾਮਾ, ਰਾਮ ਕ੍ਰਿਸ਼ਨ, ਰਾਜੇਸ਼ ਕੁਮਾਰ ਗੋਲੂ, ਕਮਲਜੀਤ ਸਿੰਘ, ਅਸ਼ੋਕ ਟੋਨੀ, ਲਖਵੀਰ ਸਿੰਘ, ਸ਼ਿਵ ਚਰਨ, ਰਾਜੇਸ਼ ਕੁਮਾਰ ਤੇ ਸਰਬਜੀਤ ਸਿੰਘ ਸ਼ਾਮਲ ਹੋਏ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਡੀਸੀ ਰੇਟਾਂ ’ਤੇ ਕੰਮ ਕਰ ਰਹੇ ਕਰਮੀਆਂ ਨੂੰ ਰੈਗੂਲਰ ਕੀਤਾ ਜਾਵੇ। ਹਸਪਤਾਲ ਵਿਚਲੀ ਕਰਮਚਾਰੀਆਂ ਦੀ ਘਾਟ ਪੂਰੀ ਕਰਨ ਲਈ ਹੋਰ ਭਰਤੀ ਕੀਤੀ ਜਾਵੇ।
Advertisement
Advertisement
Advertisement