ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਤੇ ਤੇਲ ਦਰਾਂ ’ਚ ਵਾਧੇ ਖ਼ਿਲਾਫ਼ ਪ੍ਰਦਰਸ਼ਨ

10:27 AM Sep 08, 2024 IST

ਪੱਤਰ ਪ੍ਰੇਰਕ
ਸ਼ਾਹਕੋਟ, 7 ਸਤੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਬਿਜਲੀ ਦੀਆਂ ਦਰਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਖਿਲਾਫ ਸ਼ਾਹਕੋਟ ਅਤੇ ਲੋਹੀਆਂ ਖਾਸ ਵਿੱਚ ਮੁਜ਼ਾਹਰੇ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ। ਕਿਸਾਨ ਆਗੂ ਜਸਬੀਰ ਸਿੰਘ ਪਿੱਦੀ, ਸਲਵਿੰਦਰ ਸਿੰਘ ਜਾਣੀਆਂ, ਗੁਰਮੇਲ ਸਿੰਘ ਰੇੜ੍ਹਵਾਂ, ਜਗਦੀਸ਼ ਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਕੋਟਲੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਬਿਜਲੀ ਤੇ ਤੇਲ ਦੀਆਂ ਕੀਮਤਾਂ ’ਚ ਵਾਧਾ ਕਰਕੇ ਲੋਕਾਂ ਉੱਪਰ ਆਰਥਿਕ ਬੋਝ ਲੱਦ ਦਿਤਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement

Advertisement