ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਵੱਲੋਂ ਬਿਜਲੀ ਦਰਾਂ ਵਿੱਚ ਵਾਧੇ ਖ਼ਿਲਾਫ਼ ਪ੍ਰਦਰਸ਼ਨ

07:58 AM Jul 16, 2024 IST
ਬਿਜਲੀ ਦਰਾਂ ਦੇ ਵਾਧੇ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਆਗੂ ਅਤੇ ਵਰਕਰ।

ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਜੁਲਾਈ
ਭਾਜਪਾ ਨੇਤਾਵਾਂ ਅਤੇ ਵਰਕਰਾਂ ਨੇ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਪਾਵਰ ਡਿਸਕੌਮ (ਡਿਸਟ੍ਰੀਬਿਊਸ਼ਨ ਕੰਪਨੀਆਂ) ਦੇ ਦਫਤਰਾਂ ਦੇ ਬਾਹਰ ਵਧ ਰਹੇ ਬਿਜਲੀ ਬਿੱਲਾਂ ਨੂੰ ਘਟਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤੇ।
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਬਿਜਲੀ ਖਪਤਕਾਰ ਜੋ ਬਿੱਲ ਅਦਾ ਕਰਦੇ ਹਨ, ਉਨ੍ਹਾਂ ਨੂੰ ਬਿਜਲੀ ਖ਼ਰੀਦ ਐਡਜਸਟਮੈਂਟ ਚਾਰਜਿਜ਼ (ਪੀਪੀਏਸੀ) ਦੇ ਵਾਧੇ ਨਾਲ ਸਿੱਝਣਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਪੀਪੀਏਸੀ ਅਤੇ ਪੈਨਸ਼ਨ ਸਰਚਾਰਜ ਦੇ ਨਾਮ ’ਤੇ ਖਪਤਕਾਰਾਂ ਦੀ ਲੁੱਟ ਕਰ ਰਹੀ ਹੈ। ਪੀਪੀਐੱਸਸੀ ਗੈਰ-ਕਾਨੂੰਨੀ ਹੈ ਅਤੇ ਇਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਗੱਲ ਕੜਕੜਡੂਮਾ ਵਿੱਚ ਪਾਰਟੀ ਵਰਕਰਾਂ ਨਾਲ ਧਰਨੇ ਦੌਰਾਨ ਕੇਜਰੀਵਾਲ ਸਰਕਾਰ ਦੀ ਨਿਖੇਧੀ ਕੀਤੀ। ਸਚਦੇਵਾ ਨੇ ਕਿਹਾ ਕਿ ਭਾਜਪਾ ਵਰਕਰ ਦਿੱਲੀ ਦੇ ਲੋਕਾਂ ਦੇ ਹਿੱਤ ਵਿੱਚ ਉਦੋਂ ਤੱਕ ਪ੍ਰਦਰਸ਼ਨ ਜਾਰੀ ਰੱਖਣਗੇ ਜਦੋਂ ਤੱਕ ਸਰਕਾਰ ਪੀਪੀਏਸੀ ਵਿੱਚ ਕੀਤੇ ਵਾਧੇ ਨੂੰ ਵਾਪਸ ਨਹੀਂ ਲੈ ਲੈਂਦੀ। ਅਜਿਹੇ ਹੀ ਪ੍ਰਦਰਸ਼ਨ ਦਿੱਲੀ ਦੀਆਂ ਬਿਜਲੀ ਕੰਪਨੀਆਂ ਦੇ ਦਫ਼ਤਰਾਂ ਦੇ ਬਾਹਰਵਾਰ ਹੋਰ ਥਾਵਾਂ ’ਤੇ ਵੀ ਕੀਤੇ ਗਏ ਜਿਨ੍ਹਾਂ ਵਿੱਚ ਭਾਜਪਾ ਦੇ ਸਥਾਨਕ ਸੰਸਦ ਮੈਂਬਰਾਂ ਤੇ ਜ਼ਿਲ੍ਹਾ ਆਗੂਆਂ ਨੇ ਸ਼ਿਰਕਤ ਕੀਤੀ। ਆਗੂਆਂ ਨੇ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਹੈ।

Advertisement

Advertisement
Advertisement