ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਰਤੀ ਕਿਸਾਨ ਮੋਰਚੇ ਵੱਲੋਂ ਕੰਗਨਾ ਖ਼ਿਲਾਫ਼ ਪ੍ਰਦਰਸ਼ਨ

10:52 AM Jun 08, 2024 IST
ਕੰਗਨਾ ਰਣੌਤ ਖਿਲਾਫ ਪ੍ਰਦਰਸ਼ਨ ਕਰਦੀਆਂ ਹੋਈਆਂ ਕਿਸਾਨ ਮੋਰਚੇ ਦੀਆਂ ਬੀਬੀਆਂ।

ਬਲਵਿੰੰਦਰ ਰੈਤ
ਨੂਰਪੁਰ ਬੇਦੀ, 7 ਜੂਨ
ਚੰਡੀਗੜ੍ਹ ਏਅਰਪੋਰਟ ਉੱਪਰ ਸੀਆਈਐੱਸਐੱਫ ਮੁਲਾਜ਼ਮ ਕੁਲਵਿੰਦਰ ਕੌਰ ਵੱਲੋਂ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਦੇ ਥੱਪੜ ਮਾਰਨ ਤੋਂ ਬਾਅਦ ਉਸ ਨੂੰ ਸਸਪੈਂਡ ਕਰਨ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰਨ ਦੇ ਮਾਮਲੇ ’ਚ ਅੱਜ ਨੂਰਪੁਰ ਬੇਦੀ ਵਿੱਚ ਕਿਰਤੀ ਕਿਸਾਨ ਮੋਰਚੇ ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਮੋਰਚੇ ਦੇ ਪ੍ਰਧਾਨ ਵੀਰ ਸਿੰਘ ਬੜਵਾ ਨੇ ਕਿਹਾ ਕਿ ਕੁਲਵਿੰਦਰ ਕੌਰ ਵੱਲੋਂ ਕੰਗਣਾ ਨੂੰ ਆਪਣੇ ਸਾਮਾਨ ਦੀ ਚੈਕਿੰਗ ਕਰਵਾਉਣ ਲਈ ਕਿਹਾ ਗਿਆ ਤਾਂ ਉਸ ਨੇ ਚੈਕਿੰਗ ਕਰਵਾਉਣ ਤੋਂ ਮਨ੍ਹਾਂ ਕਰ ਦਿੱਤਾ। ਕੁਲਵਿੰਦਰ ਕੌਰ ਵੱਲੋਂ ਦੁਬਾਰਾ ਚੈਕਿੰਗ ਕਰਵਾਉਣ ਲਈ ਕਹਿਣ ’ਤੇ ਉਸ ਦੀ ਕੰਗਣਾ ਨਾਲ ਬਹਿਸ ਹੋਈ। ਜਿਸ ’ਤੇ ਕੰਗਣਾ ਨੇ ਕੁਲਵਿੰਦਰ ਕੌਰ ਨੂੰ ਖਾਲਿਸਤਾਨੀ ਕਿਹਾ, ਜਿਸ ਤੋਂ ਬਾਅਦ ਕੁਲਵਿੰਦਰ ਕੌਰ ਨੇ ਕੰਗਣਾ ਦੇ ਥੱਪੜ ਮਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਕੰਗਨਾ ਦੀ ਭੱਦੀ ਸ਼ਬਦਾਵਲੀ ਜ਼ਿੰਮੇਵਾਰ ਹੈ। ਆਗੂਆਂ ਨੇ ਮੰਗ ਕੀਤੀ ਕਿ ਕੰਗਣਾ ਰਣੌਤ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਕੁਲਵਿੰਦਰ ਕੌਰ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਨੌਕਰੀ ਉੱਪਰ ਦੁਬਾਰਾ ਜੁਆਇਨ ਕਰਵਾਇਆ ਜਾਵੇ।

Advertisement

ਕਿਸਾਨਾਂ ਨੇ ਕੰਗਨਾ ਦੀ ਬਿਆਨਬਾਜ਼ੀ ਨੂੰ ਦੱਸਿਆ ਨਫ਼ਰਤੀ ਸਿਆਸਤ

ਚੰਡੀਗੜ੍ਹ (ਕੁਲਦੀਪ ਸਿੰਘ): ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਨੇ ਚੰਡੀਗੜ੍ਹ ਹਵਾਈ ਅੱਡੇ ’ਤੇ ਸੀਆਈਐੱਸਐੱਫ ਦੀ ਮੁਲਾਜ਼ਮ ਕੁਲਵਿੰਦਰ ਕੌਰ ਨਾਲ ਕੰਗਨਾ ਰਣੌਤ ਦੀ ਹੋਈ ਤਕਰਾਰ ਨੂੰ ਸੰਘੀ ਸਿਆਸਤ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਜਥੇਬੰਦੀ ਨੇ ਕੰਗਨਾ ਰਣੌਤ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਕੰਗਨਾ ਨੇ ਕੁਲਵਿੰਦਰ ਕੌਰ ਨਾਲ ਦੁਰਵਿਹਾਰ ਕਰਦੇ ਹੋਏ ਉਸਨੂੰ ‘ਕੌਰ ਖਾਲਿਸਤਾਨੀ’ ਤੱਕ ਕਹਿ ਦਿੱਤਾ ਗਿਆ, ਜਿਸ ਦੇ ਪ੍ਰਤੀਕਰਮ ਵਜੋਂ ਕੁਲਵਿੰਦਰ ਕੌਰ ਨੇ ਹੱਥ ਚੁੱਕਿਆ ਹੈ। ਯੂਨੀਅਨ ਨੇ ਸਿਪਾਹੀ ਕੁਲਵਿੰਦਰ ਕੌਰ ਨੂੰ ਬਿਨਾ ਪੜਤਾਲ ਕੀਤਿਆਂ ਮੁਅੱਤਲ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਹਵਾਈ ਅੱਡੇ ਦੀ ਸੀਸੀਟੀਵੀ ਫੁਟੇਜ ਜਨਤਕ ਕਰਨੀ ਚਾਹੀਦੀ ਹੈ।

Advertisement
Advertisement
Advertisement