For the best experience, open
https://m.punjabitribuneonline.com
on your mobile browser.
Advertisement

ਕਿਸਾਨ ਭਲਾਈ ਸੰਸਥਾ ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਪ੍ਰਦਰਸ਼ਨ

10:33 AM Aug 26, 2024 IST
ਕਿਸਾਨ ਭਲਾਈ ਸੰਸਥਾ ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਪ੍ਰਦਰਸ਼ਨ
ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਕਿਸਾਨ।
Advertisement

ਸੁਖਦੇਵ ਸੁੱਖ
ਅਜਨਾਲਾ, 25 ਅਗਸਤ
ਸੰਯੁਕਤ ਕਿਸਾਨ ਭਲਾਈ ਸੰਸਥਾ ਨੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ, ਪੰਜਾਬੀਆਂ ਅਤੇ ਕਿਸਾਨਾਂ ’ਤੇ ਕੀਤੇ ਜਾ ਰਹੇ ਸ਼ਬਦੀ ਹਮਲਿਆਂ ਦੀ ਨਿੰਦਾ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਅਤੇ ਭਾਜਪਾ ਨੂੰ ਇਸ ਮਾਮਲੇ ’ਤੇ ਸਥਿਤੀ ਸਪੱਸ਼ਟ ਕਰਨ ਦੀ ਅਪੀਲ ਕੀਤੀ।
ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਬਾਠ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਹਾਲ ਹੀ ਵਿੱਚ ਬਣਾਈ ਗਈ ‘ਐਮਰਜੈਂਸੀ’ ਨਾਂ ਦੀ ਫਿਲਮ ਵਿੱਚ ਪਹਿਲਾਂ ਹੀ ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਹੈ ਪਰ ਹੁਣ ਨਵੇਂ ਬਿਆਨ ਦੇ ਕੇ ਕਿਸਾਨਾਂ ਅਤੇ ਮਿਹਨਤੀ ਲੋਕਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਤੇ ਭਾਰਤੀ ਜਨਤਾ ਪਾਰਟੀ ਦੀ ਚੁੱਪ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬੀਆਂ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਦੇ ਅੰਨ ਭੰਡਾਰ ਭਰਨ ਵਿੱਚ ਮੋਹਰੀ ਰਹਿਣ ਵਾਲੇ ਪੰਜਾਬੀਆਂ ਪ੍ਰਤੀ ਅੱਜ ਭਾਜਪਾ ਦੀ ਸੰਸਦ ਮੈਂਬਰ ਵੱਲੋਂ ਇਸ ਤਰ੍ਹਾਂ ਦੇ ਭੜਕਾਊ ਬਿਆਨ ਦੇਣਾ, ਨਿੰਦਣਯੋਗ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਕੰਗਨਾ ਰਣੌਤ ਖਿਲਾਫ ਸਮਾਜ ਨੂੰ ਵੰਡਣ ਅਤੇ ਆਪਸੀ ਭਾਈਚਾਰਿਆਂ ਵਿੱਚ ਦਰਾੜ ਪੈਦਾ ਕਰਨ ਦੇ ਕੀਤੇ ਜਾ ਰਹੇ ਯਤਨਾਂ ’ਤੇ ਨਕੇਲ ਪਾਉਂਦਿਆਂ ਇਸ ਦੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਕਾਬਲ ਸਿੰਘ ਸ਼ਾਹਪੁਰ, ਨਰਿੰਦਰ ਪਾਲ ਸਿੰਘ ਢਿੱਲੋ, ਡਾਕਟਰ ਕੁਲਵੰਤ ਸਿੰਘ ਨਿੱਜਰ ਤੇ ਸੁਖਜਿੰਦਰ ਸਿੰਘ ਰਿਆੜ ਆਦਿ ਆਗੂ ਹਾਜ਼ਰ ਸਨ।

Advertisement

Advertisement
Advertisement
Author Image

Advertisement