ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕੋਲਕਾਤਾ ਕਾਂਡ ਵਿਰੁੱਧ ਪ੍ਰਦਰਸ਼ਨ

08:43 AM Aug 21, 2024 IST
ਕੋਲਕਾਤਾ ਕਾਂਡ ਵਿਰੁੱਧ ਮਾਰਚ ਕਰਦੇ ਹੋਏ ਬਾਬਾ ਬਲਰਾਜ ਕਾਲਜ ਬਲਾਚੌਰ ਦੇ ਵਿਦਿਆਰਥੀ।

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 20 ਅਗਸਤ
ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਐਂਟ ਕਾਲਜ ਬਲਾਚੌਰ ਵਿੱਚ ਕੋਲਕਾਤਾ ਕਾਂਡ ਦੇ ਵਿਰੋਧ ਵਿੱਚ ਕਾਲਜ ਦੇ ਮੁੱਖ ਗੇਟ ਤੋਂ ਗੜਸ਼ੰਕਰ ਚੌਕ ਬਲਾਚੌਰ ਤੱਕ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਰਾਜੂ ਬਰਨਾਲਾ, ਆਈਟੀਆਈ ਦੇ ਆਗੂ ਵਿੱਕੀ ਕੁਮਾਰ ਅਤੇ ਬਾਬਾ ਬਲਰਾਜ ਕਾਲਜ ਦੇ ਆਗੂ ਮਨਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ 8 ਅਗਸਤ ਨੂੰ ਆਰ ਜੀ ਕਾਰ ਮੈਡੀਕਲ ਕਾਲਜ ਵਿੱਚ ਟਰੇਨੀ ਡਾਕਟਰ ਨਾਲ ਸਮੂਹਿਕ ਬਲਾਤਕਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ। ਮੈਡੀਕਲ ਰਿਪੋਰਟ ਅਨੁਸਾਰ ਉਸ ਦੇ ਸਰੀਰ ਦਾ ਚੂਲਾ ਤੋੜ ਦਿੱਤਾ ਗਿਆ, ਹੋਰ ਵੀ ਸਰੀਰ ਤੇ ਗੰਭੀਰ ਸੱਟਾਂ ਪਾਈਆਂ ਗਈਆਂ,ਉਸ ਦੀਆਂ ਅੱਖਾਂ ਵਿੱਚ ਐਨਕਾਂ ਦਾ ਕੱਚ ਪਾਇਆ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਦੇਸ਼ ਦੇ ਲੋਕਾਂ ਵੱਲੋਂ ਇਨਸਾਫ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।
ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਵੱਲੋਂ ਮੰਗ ਕੀਤੀ ਗਈ ਕਿ ਕੋਲਕਾਤਾ ਕਾਂਡ ਦੇ ਮੁਲਜ਼ਮਾਂ ਨੂੰ ਸਖਤ ਸਜ਼ਾਵਾਂ ਦੇ ਕੇ ਇਨਸਾਫ ਦਿੱਤਾ ਜਾਵੇ, ਸਕੂਲਾਂ ਅਤੇ ਕਾਲਜਾਂ ਵਿੱਚ ਔਰਤਾਂ ਦੀ ਸੁਰੱਖਿਆ ਲਈ ਅਲੱਗ ਤੋਂ ਵਿਸ਼ੇ ਵਜੋਂ ਪੜ੍ਹਾਏ ਜਾਣ ਅਤੇ ਲੜਕੀਆਂ ਨੂੰ ਆਪਣੀ ਸੁਰੱਖਿਆ ਆਪ ਕਰਨ ਲਈ ਸੁਚੇਤ ਕੀਤਾ ਜਾਵੇ।
ਇਸ ਮੌਕੇ ਕਾਲਜ ਵਿਦਿਆਰਥੀ ਮਨਪ੍ਰੀਤ ਕੌਰ, ਹਰਲੀਨ, ਲਾਵਨ ਚੌਧਰੀ, ਹਰਸ਼ਦੀਪ ਸਿੰਘ, ਗੌਰਵ, ਹਰਪ੍ਰੀਤ, ਮੁਸਕਾਨ ਮੂਮ, ਅਮਨਦੀਪ, ਰਾਹੁਲ ਅਤੇ ਤੇਜਸਵਿਨੀ ਆਦਿ ਵਿਦਿਆਰਥੀ ਆਗੂ ਮੌਜੂਦ ਸਨ।
ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਬੰਗਾਲ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਚੇਤਨਪੁਰਾ (ਪੱਤਰ ਪ੍ਰੇਰਕ): ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਦੀ ਸੂਬਾ ਕਮੇਟੀ ਦੇ ਫੈਸਲੇ ਮੁਤਾਬਕ ਸਬ ਡਿਵੀਜ਼ਨ ਹਰਸ਼ਾ ਛੀਨਾ ਵਿੱਚ ਕੋਲਕਾਤਾ ’ਚ ਜੂਨੀਅਰ ਡਾਕਟਰ ਨਾਲ ਬਲਾਤਕਾਰ ਮਗਰੋਂ ਕਤਲ ਦੇ ਵਿਰੋਧ ’ਚ ਕੇਂਦਰ ਸਰਕਾਰ ਅਤੇ ਪੱਛਮੀ ਬੰਗਾਲ ਸਰਕਾਰ ਖ਼ਿਲਾਫ਼ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਫਾਂਸੀ ਦੀ ਮਿਸਾਲੀ ਸਜ਼ਾ ਦਿੱਤੀ ਜਾਵੇ। ਰੈਲੀ ਨੂੰ ਸਰਕਲ ਪ੍ਰਧਾਨ ਮਲਕੀਅਤ ਸਿੰਘ ਸੈਂਸਰਾ, ਪ੍ਰਧਾਨ ਜੁਗਰਾਜ ਸਿੰਘ ਛੀਨਾ, ਜਰਨੈਲ ਸਿੰਘ ਸੈਂਸਰਾ, ਪ੍ਰੀਤਮ ਸਿੰਘ, ਸਵਿੰਦਰ ਸਿੰਘ, ਜਤਿੰਦਰ ਸਿੰਘ ਜੇਈ ਤੇ ਨਰਿੰਦਰ ਕੁਮਾਰ ਨੇ ਸੰਬੋਧਨ ਕੀਤਾ।

Advertisement

Advertisement
Advertisement