For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਮਹਿਲਾ ਕਾਂਗਰਸ ਵੱਲੋਂ ਪ੍ਰਜਵਲ ਰੇਵੰਨਾ ਖ਼ਿਲਾਫ਼ ਪ੍ਰਦਰਸ਼ਨ

06:41 AM May 06, 2024 IST
ਚੰਡੀਗੜ੍ਹ ਮਹਿਲਾ ਕਾਂਗਰਸ ਵੱਲੋਂ ਪ੍ਰਜਵਲ ਰੇਵੰਨਾ ਖ਼ਿਲਾਫ਼ ਪ੍ਰਦਰਸ਼ਨ
ਚੰਡੀਗੜ੍ਹ ਮਹਿਲਾ ਕਾਂਗਰਸ ਦੀਆਂ ਆਗੂਆਂ ਪ੍ਰਦਰਸ਼ਨ ਕਰਦੀਆਂ ਹੋਈਆਂ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਮਈ
ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਨੰਦਿਤਾ ਹੁੱਡਾ ਦੀ ਅਗਵਾਈ ਹੇਠ ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵ ਗੌੜਾ ਦੇ ਪੋਤੇ ਪ੍ਰਜਵਲ ਰੇਵੰਨਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਸ੍ਰੀਮਤੀ ਹੁੱਡਾ ਨੇ ਕਿਹਾ ਕਿ ਪ੍ਰਜਵਲ ਰੇਵੰਨਾ ਦੇ ਸੈਕਸ ਸਕੈਂਡਲ ਨਾਲ ਜੁੜੇ ਹਜ਼ਾਰ ਤੋਂ ਵੱਧ ਵੀਡੀਓ ਸਾਹਮਣੇ ਆਏ ਹਨ। ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਕਿ ਰੇਵੰਨਾ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਲਜ਼ਮ ਨੂੰ ਕਦੇ ਮੁਆਫ਼ ਨਹੀਂ ਕੀਤਾ ਜਾਣਾ ਚਾਹੀਦਾ ਹੈ।
ਨੰਦਿਤਾ ਹੁੱਡਾ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਐੱਸਆਈਟੀ ਨੂੰ ਵੀ ਆਪਣੀ ਕਾਰਵਾਈ ਤੇਜ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਜਿਸ ਰੇਵੰਨਾ ਲਈ ਵੋਟ ਮੰਗ ਰਹੇ ਹਨ, ਉਹ ਕਥਿਤ ਸੈਕਸ ਸਕੈਂਡਲ ਵਿੱਚ ਸ਼ਾਮਲ ਹਨ। ਉਸ ਦੀ ਪੈਨ ਡਰਾਈਵ ਵਿੱਚ ਕਥਿਤ ਤੌਰ ’ਤੇ ਤਿੰਨ ਹਜ਼ਾਰ ਦੇ ਕਰੀਬ ਵੀਡੀਓ ਮਿਲੇ ਹਨ। ਚੰਡੀਗੜ੍ਹ ਮਹਿਲਾ ਕਾਂਗਰਸ ਨੇ ਮੰਗ ਕੀਤੀ ਕਿ ਪ੍ਰਜਵਲ ਰੇਵੰਨਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸਮੇਂ ਦੇਸ਼ ਵਿੱਚ ਔਰਤਾਂ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਇਸ ਲਈ ਲੋਕ ਸਭਾ ਚੋਣਾਂ ਵਿੱਚ ਭਾਜਪਾ ਖ਼ਿਲਾਫ਼ ‘ਇੰਡੀਆ’ ਗੱਠਜੋੜ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ ਨਾਲ ਹੀ ਦੇਸ਼ ਵਿੱਚ ਔਰਤਾਂ ਸੁਰੱਖਿਅਤ ਰਹਿ ਸਕਦੀਆਂ ਹਨ।
ਇਸ ਮੌਕੇ ਪਰਮਿੰਦਰ ਕੌਰ, ਰਾਣੀ, ਪੂਨਮ, ਸੁਮਨ, ਕੁਲਜੀਤ ਕੌਰ ਤੇ ਵੱਡੀ ਗਿਣਤੀ ਵਿੱਚ ਮਹਿਲਾ ਕਾਂਗਰਸ ਦੀਆਂ ਆਗੂਆਂ ਮੌਜੂਦ ਰਹੀਆਂ।

Advertisement

Advertisement
Author Image

Advertisement
Advertisement
×