For the best experience, open
https://m.punjabitribuneonline.com
on your mobile browser.
Advertisement

ਸਕੂਲ ਆਫ ਓਪਨ ਲਰਨਿੰਗ ਖ਼ਿਲਾਫ਼ ਪ੍ਰਦਰਸ਼ਨ

10:41 AM Apr 22, 2024 IST
ਸਕੂਲ ਆਫ ਓਪਨ ਲਰਨਿੰਗ ਖ਼ਿਲਾਫ਼ ਪ੍ਰਦਰਸ਼ਨ
Advertisement

ਨਵੀਂ ਦਿੱਲੀ (ਪੱਤਰ ਪ੍ਰੇਰਕ): ਕ੍ਰਾਂਤੀਕਾਰੀ ਯੁਵਾ ਸੰਗਠਨ (ਕੇਵਾਈਐੱਸ) ਨੇ ਅੱਜ ਦਿੱਲੀ ਯੂਨੀਵਰਸਿਟੀ ਦੇ ਸਕੂਲ ਆਫ ਓਪਨ ਲਰਨਿੰਗ (ਐੱਸਓਐੱਲ) ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਦਰਅਸਲ ਐੱਸਓਐੱਲ ਨੇ ਸਾਰੇ ਕੋਰਸਾਂ ਦੇ ਸਿਲੇਬਸ ਪੂਰੇ ਹੋਣ ਤੋਂ ਪਹਿਲਾਂ ਹੀ ਕਲਾਸਾਂ ਨੂੰ ਬੰਦ ਕਰ ਦਿੱਤਾ ਹੈ, ਜਿਸ ਦੇ ਖ਼ਿਲਾਫ਼ ਅੱਜ ਕੇਵਾਈਐੱਸ ਨੇ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਬੀਏ (ਪ੍ਰੋਗਰਾਮ) ਦੀਆਂ ਕਲਾਸਾਂ ਅੱਜ ਬੰਦ ਕਰ ਦਿੱਤੀਆਂ ਗਈਆਂ ਹਨ, ਜਦੋਂਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਕੋਰਸਾਂ ਦੀਆਂ ਕਲਾਸਾਂ ਨੂੰ ਵੀ ਬੰਦ ਕਰ ਦਿੱਤਾ ਜਾਵੇਗਾ। ਸਿਲੇਬਸ ਅਧੂਰਾ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਕੋਰਸ ਬਾਰੇ ਮੁੱਢਲੀ ਜਾਣਕਾਰੀ ਵੀ ਨਹੀਂ ਹੈ। ਇਸ ਤੋਂ ਇਲਾਵਾ ਜਿਹੜੀਆਂ ਕੁਝ ਜਮਾਤਾਂ ਲੱਗੀਆਂ ਹਨ, ਉਨ੍ਹਾਂ ਵਿੱਚ ਵੀ ਵਿਦਿਆਰਥੀਆਂ ਦੀਆਂ 7 ਵਿੱਚੋਂ ਸਿਰਫ਼ 2-4 ਵਿਸ਼ਿਆਂ ਬਾਰੇ ਹੀ ਕਲਾਸਾਂ ਲਗਾਈਆਂ ਗਈਆਂ। ਵਿਦਿਆਰਥੀਆਂ ਨੂੰ ਸੈਂਟਰਾਂ ਵਿੱਚ ਦਾਖ਼ਲਾ ਨਾ ਮਿਲਣਾ ਅਤੇ ਅਧਿਆਪਕਾਂ ਦੀ ਗ਼ੈਰਹਾਜ਼ਰੀ ਵਰਗੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਵਾਈਐੱਸ ਨੇ ਮੰਗ ਕੀਤੀ ਕਿ ਐੱਸਓਐੱਲ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਉਨ੍ਹਾਂ ਦੇ ਸਿਲੇਬਸ ਦੇ ਮੁਕੰਮਲ ਹੋਣ ਤੱਕ ਜਾਰੀ ਰਹਿਣੀਆਂ ਚਾਹੀਦੀਆਂ ਹਨ ਅਤੇ ਕਲਾਸਾਂ ਦੇ ਸਫਲਤਾਪੂਰਵਕ ਸਮਾਪਤ ਹੋਣ ਤੋਂ ਬਾਅਦ ਹੀ ਪ੍ਰੀਖਿਆਵਾਂ ਕਰਵਾਈਆਂ ਜਾਣ।

Advertisement

Advertisement
Author Image

sukhwinder singh

View all posts

Advertisement
Advertisement
×