ਸਰਬ ਭਾਰਤ ਨੌਜਵਾਨ ਸਭਾ ਵੱਲੋਂ ਕੇਂਦਰ ਖ਼ਿਲਾਫ਼ ਪ੍ਰਦਰਸ਼ਨ
07:22 AM Jun 27, 2024 IST
Advertisement
ਪੱਤਰ ਪ੍ਰੇਰਕ
ਜਲਾਲਾਬਾਦ, 26 ਜੂਨ
ਸਰਬ ਭਾਰਤ ਨੌਜਵਾਨ ਸਭਾ ਵੱਲੋਂ ਦੇਸ਼ ਵਿਆਪੀ ਦਿੱਤੇ ਸੱਦੇ ’ਤੇ ਅਗਨੀਵੀਰ ਯੋਜਨਾ ਰੱਦ ਕਰਵਾਉਣ ਅਤੇ ਪੱਕੀ ਭਰਤੀ ਕਰਨ ਸਬੰਧੀ ਫਾਜ਼ਿਲਕਾ ਜ਼ਿਲ੍ਹੇ ਵੱਲੋਂ ਜਲਾਲਾਬਾਦ ਵਿੱਚ ਪ੍ਰਦਰਸ਼ਨ ਕੀਤਾ ਗਿਆ।
ਇਸ ਪ੍ਰਦਰਸ਼ਨ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਪਰਮਜੀਤ ਢਾਬਾਂ, ਸਾਥੀ ਗੁਰਦਿਆਲ, ਆਕਾਸ਼ ਬਾਹਮਣੀ ਵਾਲਾ ਅਤੇ ਸੁਰਿੰਦਰ ਬਾਹਮਣੀ ਵਾਲਾ ਨੇ ਕੀਤੀ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਦੇਸ਼ ਦੀ ਫੌਜ ਵਿੱਚ ਸ਼ੁਰੂ ਕੀਤੀ ਅਗਨੀਵੀਰ ਸਕੀਮ ਨੂੰ ਮੁਕੰਮਲ ਤੌਰ ’ਤੇ ਰੱਦ ਕਰ ਕੇ ਭਰਤੀ ਹੋ ਚੁੱਕੇ ਜਵਾਨਾਂ ਨੂੰ ਰੈਗੂਲਰ ਕੀਤਾ ਜਾਵੇ। ਸ੍ਰੀ ਢਾਬਾਂ ਨੇ ਦੱਸਿਆ ਕਿ ਸਰਬ ਭਾਰਤ ਨੌਜਵਾਨ ਸਭਾ ਵੱਲੋਂ ਦੇਸ਼ ਵਿਆਪੀ ਅਗਨੀਵੀਰ ਯੋਜਨਾ ਦਾ ਵਿਰੋਧ ਕਰਨ ਅਤੇ ਫੌਜ ਵਿੱਚ ਰੈਗੂਲਰ ਭਰਤੀ ਕਰਵਾਉਣ ਲਈ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ ਜਿਸ ਤਹਿਤ ਅੱਜ ਜਲਾਲਾਬਾਦ ਤੇ ਜਨਰਲ ਬੱਸ ਸਟੈਂਡ ਸਾਹਮਣੇ ਨੌਜਵਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।
Advertisement
Advertisement