ਕਾਂਗਰਸੀ ਆਗੂਆਂ ਤੇ ਕਾਰਕੁਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਪੱਤਰ ਪ੍ਰੇਰਕ
ਅਮਲੋਹ, 17 ਫਰਵਰੀ
ਕਾਂਗਰਸ ਵਰਕਰਾਂ ਨੇ ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ ਅਤੇ ਪੁਲੀਸ ਬਲ ਦਾ ਪ੍ਰਯੋਗ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਐਮਐਸਪੀ ਦੀ ਮੰਗ ਪ੍ਰਵਾਨ ਕਰ ਕੇ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ ਜਦੋਂਕਿ ਉਸ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਸਣੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਸਮੂਹ ਪੰਜਾਬੀ ਭਾਈਚਾਰੇ ਨੂੰ ਕਿਸਾਨਾਂ ਦੇ ਹੱਕ ਵਿਚ ਇਸ ਸੰਘਰਸ਼ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ, ਸੀਨੀਅਰ ਆਗੂ ਡਾ. ਜੋਗਿੰਦਰ ਸਿੰਘ ਮੈਣੀ, ਬਲਾਕ ਸਮਿਤੀ ਮੈਂਬਰ ਬਲਵੀਰ ਸਿੰਘ ਮਿੰਟੂ, ਗਊਸ਼ਾਲਾ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ, ਸੁਰਿੰਦਰ ਜਿੰਦਲ, ਰਾਜਾ ਰਾਮ, ਖਜ਼ਾਨਾ ਰਾਮ, ਬਿੱਲੂ ਮਸ਼ਾਲ, ਸਸ਼ੀ ਸ਼ਰਮਾ, ਜਵਾਹਰ ਭੱਦਲਥੂੁਹਾ, ਪਰਮਜੀਤ ਭੱਦਲਥੂਹਾ, ਗੁਰਪ੍ਰੀਤ ਸਿੰਘ ਗਰੇਵਾਲ ਸਰਪੰਚ ਕਲਾਲਮਾਜਰਾ, ਜੋਗਿੰਦਰ ਸਿੰਘ ਸੋਨੀ, ਭੂਸ਼ਨ ਸ਼ਰਮਾ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਦੇ ਪੀਏ ਜਸਵੀਰ ਸਿੰਘ, ਸ਼ਾਦੀ ਖਾਂ, ਰਿਸ਼ਭ ਪਜਨੀ, ਮੇਜਰ ਸਿੰਘ ਭੱਦਲਥੂਹਾ, ਪ੍ਰਧਾਨ ਜਗਦੀਪ ਸਿੰਘ ਮਾਨ, ਬੂਟੇ ਸ਼ਾਹ ਸਾਬਰੀ, ਜਸਵੰਤ ਸ਼ਰਮਾ, ਪ੍ਰਿੰਸ ਭੱਦਲਥੂਹਾ, ਹਰਿੰਦਰ ਸਿੰਘ ਸਾਹੀ, ਗੁਰਮੀਤ ਸਿੰਘ ਸੰਧੀ, ਜਤਿੰਦਰ ਬੰਸਾਲ, ਜੀਤਾ ਰਾਮ, ਸੁੱਖ ਰਾਏਪੁਰ ਅਤੇ ਦਫ਼ਤਰ ਇੰਚਾਰਜ ਮਨਪ੍ਰੀਤ ਸਿੰਘ ਮਿੰਟਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਇਕਜੁੱਟ ਹੋ ਕੇ ਕੇ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ।