ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਖੇਪਲ ਰੋਡ ਦੀ ਖਸਤਾ ਹਾਲਤ ਖ਼ਿਲਾਫ਼ ਪ੍ਰਦਰਸ਼ਨ

06:44 AM Apr 19, 2024 IST
ਸੁਨਾਮ ਊਧਮ ਸਿੰਘ ਵਾਲਾ ਵਿੱਚ ਸੀਵਰੇਜ ਬੋਰਡ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਲੋਕ। ਫੋਟੋ: ਬਨਭੌਰੀ

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 18 ਅਪਰੈਲ
ਸਥਾਨਕ ਜਖੇਪਲ ਰੋਡ ਦੀ ਖਸਤਾ ਹਾਲਤ ਤੋਂ ਖ਼ਫ਼ਾ ਲੋਕਾਂ ਵਲੋਂ ਸੀਵਰੇਜ ਬੋਰਡ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਟੁੱਟੀ ਸੜਕ ਨੂੰ ਦੁੁਬਾਰਾ ਬਣਾਉਣ ਦੀ ਮੰਗ ਕੀਤੀ। ਇਸ ਦੌਰਾਨ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਵਰਿੰਦਰ ਕੌਸ਼ਿਕ ਨੇ ਕਿਹਾ ਕਿ ਸੀਵਰੇਜ ਬੋਰਡ ਵੱਲੋਂ ਸੁਨਾਮ ਦੀ ਜਖੇਪਲ ਰੋਡ ਪੁੱਟ ਕੇ ਸੀਵਰੇਜ ਦੀਆਂ ਪਾਈਪਾਂ ਪਾਈਆਂ ਗਈਆਂ ਸਨ। ਇਸ ਕੰਮ ਨੂੰ ਮੁਕੰਮਲ ਹੋਇਆਂ ਕਈ ਮਹੀਨੇ ਬੀਤ ਚੁੱਕੇ ਹਨ ਪਰ ਸੜਕ ਨੂੰ ਠੀਕ ਨਹੀਂ ਕੀਤਾ ਗਿਆ। ਟੁੱਟੀ ਸੜਕ ਕਾਰਨ ਫਲਾਂ ਤੇ ਸਬਜ਼ੀਆਂ ਵਾਲੇ ਦੁਕਾਨਦਾਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਧੂੜ ਮਿੱਟੀ ਪੈਣ ਕਾਰਨ ਦੁਕਾਨਦਾਰਾਂ ਦੀਆਂ ਰੋਜ਼ਾਨਾ ਸਬਜ਼ੀਆਂ ਖਰਾਬ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੜਕ ਟੁੱਟੀ ਹੋਣ ਕਾਰਨ ਕਈ ਵਿਅਕਤੀ ਹਾਦਸੇ ਦਾ ਸ਼ਿਕਾਰ ਹੋ ਕੇ ਜ਼ਖ਼ਮੀ ਹੋ ਚੁੱਕੇ ਹਨ। ਉਨ੍ਹਾਂ ਸੀਵਰੇਜ ਬੋਰਡ ਤੋਂ ਮੰਗ ਕੀਤੀ ਕਿ ਟੁੱਟੀ ਹੋਈ ਸੜਕ ਨੂੰ ਨਵੇਂ ਸਿਰੇ ਤੋਂ ਬਣਾਇਆ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੀਵਰੇਜ ਬੋਰਡ ਖ਼ਿਲਾਫ਼ ਜਥੇਬੰਦਕ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਲਖਵਿੰਦਰ ਸਿੰਘ ਚਹਿਲ, ਸਮਸ਼ੇਰ ਸਿੰਘ, ਸੋਨੂੰ ਕੁਮਾਰ, ਦਰਸ਼ਨ ਸਿੰਘ, ਭੁਪਿੰਦਰ ਸਿੰਘ, ਮੇਲਾ ਸਿੰਘ, ਕਾਲਾ ਸ਼ਰਮਾ, ਰਛਪਾਲ ਕੁਮਾਰ, ਸੰਦੀਪ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement